14 ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਲੈਣਗੇ ਕੇਜਰੀਵਾਲ

kejriwalਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਸ਼ੂਤੋਸ਼ ਨੇ ਅੱਜ ਜਾਣਕਾਰੀ ਦਿੱਤੀ ਕਿ ਪਾਰਟੀ ਸੰਯੋਜਕ ਅਰਵਿੰਦ ਕੇਜਰੀਵਾਲ 14 ਫਰਵਰੀ ਨੂੰ ਰਾਮ-ਲੀਲ੍ਹਾ ਮੈਦਾਨ ‘ਚ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਲੈਣਗੇ। ਪਹਿਲਾਂ ਕੇਜਰੀਵਾਲ ਵੱਲੋਂ ਕਿਹਾ ਗਿਆ ਸੀ ਕਿ ਉਹ 15 ਫਰਵਰੀ ਨੂੰ ਸਹੁੰ ਲੈਣਗੇ ਲੇਕਿਨ 15 ਨੂੰ ਵਿਸ਼ਵ ਕੱਪ ਮੈਚ ‘ਚ ਭਾਰਤ ਤੇ ਪਾਕਿਸਤਾਨ ‘ਚ ਮੁਕਾਬਲਾ ਹੋਣ ਦੇ ਕਾਰਨ ਪਾਰਟੀ ਨੇ ਆਪਣੇ ਪ੍ਰੋਗਰਾਮ ‘ਚ ਬਦਲਾਅ ਕੀਤਾ।