ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਦੇ ਆਪ ਵਿੱਚ ਸ਼ਾਮਲ ਹੋਣ ਨਾਲ ਮਿਲੇਗੀ ਪਾਰਟੀ ਨੂੰ ਮਜ਼ਬੂਤੀ -ਲੁਬਾਣਾ

ਭੁਲੱਥ —ਪੰਜਾਬ ਪੁਲੀਸ ਦੇ ਸਾਬਕਾ ਆਈਜੀ  ਇਮਾਨਦਾਰ ਅਫ਼ਸਰ ਕੁੰਵਰ ਵਿਜੇ ਪ੍ਰਤਾਪ ਜੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਵਿੱਚ ਮਜ਼ਬੂਤੀ ਮਿਲੇਗੀ  .   ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁੁਲੱਥ ਵਿਖੇ ਕੀਤਾ  . ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਕੈਪਟਨ ਅਤੇ ਬਾਦਲ ਨੇ ਰਲ ਕੇ  ਬੇਅਦਬੀ ਦੀ ਜਾਂਚ ਨੂੰ ਕਿਸੇ ਪਾਸੇ ਨਹੀਂ ਲੱਗਣ ਦਿੱਤਾ  ਉਸ ਤੋਂ ਦੁਖੀ ਹੋ ਕੇ ਆਈ ਜੀ ਕੁੰਵਰ ਵਿਜੇ ਪ੍ਰਤਾਪ ਨੇ ਆਪਣੇ ਪੁਲੀਸ ਦੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ  ਕਿਉਂਕਿ ਉਹ ਈਮਾਨਦਾਰੀ ਨਾਲ ਕੰਮ ਕਰਨਾ ਚਾਹੁੰਦੇ ਸਨ ਪਰ ਪੰਜਾਬ ਦੇ ਭ੍ਰਿਸ਼ਟ ਕੈਪਟਨ ਸਰਕਾਰ ਨੇ  ਉਨ੍ਹਾਂ ਨੂੰ  ਬਾਦਲਾਂ ਖ਼ਿਲਾਫ਼ ਕੰਮ ਨਹੀਂ ਕਰਨ ਦਿੱਤਾ  . ਹੁਣ ਉਹ ਆਮ ਆਦਮੀ ਪਾਰਟੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਹਨ.

ਲੁਬਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਉਂਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਸਰਕਾਰ ਬਣੇਗੀ  ਅਤੇ ਸਰਕਾਰ ਬਣਦਿਆਂ ਸਾਰ ਪਹਿਲਾਂ ਕੰਮ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਬੇਅਦਬੀ ਦੇ ਮਾਮਲਿਆਂ ਦੇ ਵਿਚ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਏਗੀ . ਕਿਉਂਕਿ ਪੰਜਾਬ ਦੇ ਲੋਕ ਜਿੱਥੇ ਉਸ ਸਮੇਂ ਦੀ ਮੌਜੂਦਾ ਸਰਕਾਰ ਅਕਾਲੀ ਭਾਜਪਾ ਸਰਕਾਰ ਤੋਂ ਦੁਖੀ ਸਨ ਉਥੇ ਹੀ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਜਿਸ ਨੇ ਕਿ ਦੋਸ਼ੀਆਂ ਨੂੰ ਸਜ਼ਾ ਦੇਣ ਵਿੱਚ ਕੋਈ ਵੀ ਢੁੱਕਵਾਂ ਕਦਮ ਨਹੀਂ ਚੁੱਕਿਆ  ਨਾਲ ਵੀ ਨਾਰਾਜ਼ ਹਨ  . ਇਸ ਕਰਕੇ ਆਉਂਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਆਮ ਆਦਮੀ ਦੀ ਪਾਰਟੀ ਦੀ ਸਰਕਾਰ ਲਿਆਉਣਗੇ  . ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮੁਲਤਾਨੀ ਤਜਿੰਦਰ ਸਿੰਘ ਰਿੰਪੀ ਸਰਕਲ ਇੰਚਾਰਜ ਹਰਵਿੰਦਰ ਸਿੰਘ ਮੁਲਤਾਨੀ ਅਤੇ ਮਨੋਜ ਵਰਮਾ ਆਦਿ ਵਲੰਟੀਅਰ ਹਾਜ਼ਰ ਸਨ।

Welcome to Punjabi Akhbar

Install Punjabi Akhbar
×
Enable Notifications    OK No thanks