ਭਾਰਤੀ ਕਿਸਾਨ ਏਕਤਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੂੰ ਕੀਤਾ ਸਨਮਾਨਿਤ

ਸਿਰਸਾਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਵਿੱਚ ਕਾਮਯਾਬੀ ਹਾਸਲ ਕਰਨ  ਤੋਂ ਬਾਅਦ ਕਿਸਾਨ ਜੱਥੇਬੰਦੀਆਂ ਨੂੰ ਸਨਮਾਨਿਤ ਕੀਤਾ। ਭਾਰਤੀ ਕਿਸਾਨ ਏਕਤਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸਨਮਾਨ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਕਿਸਾਨ ਲਹਿਰ ਦੀ ਜਿੱਤ ‘ਤੇ ਸ਼ੁਕਰਾਨੇ ਵਜੋਂ  ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ , ਜਿਨ੍ਹਾਂ ਦਾ ਅੱਜ ਭੋਗ ਪਾਇਆ ਗਿਆ। ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਇਸ ਲਹਿਰ ਨੂੰ ਜਿੱਤਣ ਲਈ ਕਿਸਾਨਾਂ ਨੇ ਲੰਮੀ ਲੜਾਈ ਲੜੀ ਅਤੇ ਇਸ ਲੜਾਈ ਵਿੱਚ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਤਾਂ ਇਹ ਸਫ਼ਲਤਾ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਸ ਕਾਮਯਾਬੀ ਨਾਲ ਉਹ ਸਾਥੀਆਂ ਸਮੇਤ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਹਨ। ਲਖਵਿੰਦਰ ਸਿੰਘ ਔਲਖ ਨੇ ਕਿਸਾਨ ਅੰਦੋਲਨ ਵਿੱਚ ਸਹਿਯੋਗ ਦੇਣ ਲਈ ਸਮੂਹ ਕਿਸਾਨਾਂ ਅਤੇ ਜਥੇਬੰਦੀ ਦੇ ਅਹੁਦੇਦਾਰਾਂ  ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ।

(ਸਤੀਸ਼ ਬਾਂਸਲ) +91 7027101400

Install Punjabi Akhbar App

Install
×