ਜ਼ਮੀਨ ਪ੍ਰਾਪਤੀ ਆਰਡੀਨੈਂਸ ਦੇ ਖਿਲਾਫ ਅੰਨਾ ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਏ ਕੇਜਰੀਵਾਲ

hazarekejri ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੰਤਰ-ਮੰਤਰ ‘ਤੇ ਜ਼ਮੀਨ ਪ੍ਰਾਪਤੀ ਆਰਡੀਨੈਂਸ ਖਿਲਾਫ ਸਮਾਜਿਕ ਕਾਰਜਕਰਤਾ ਅੰਨਾ ਹਜ਼ਾਰੇ ਦੇ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲੈਣ ਲਈ ਜੰਤਰ-ਮੰਤਰ ਪਹੁੰਚੇ ਹਨ। ਕੇਜਰੀਵਾਲ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਮੋਦੀ ਸਰਕਾਰ ਜੋ ਵੀ ਸੋਧ ਲਿਆਈ ਹੈ ਉਹ ਕਿਸਾਨ ਵਿਰੋਧੀ ਹੈ, ਗਰੀਬ ਵਿਰੋਧੀ ਹੈ। ਉਨ੍ਹਾਂ ਨੇ ਕਾਂਗਰਸ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਹ ਕਾਨੂੰਨ ਲੋਕ ਹਿਤ ਨਹੀਂ ਹੈ। ਹੁਣ ਮੋਦੀ ਸਰਕਾਰ ਦੀ ਸੋਧ ਵੀ ਗਲਤ ਹੈ। ਇਹ ਪ੍ਰਾਪਰਟੀ ਡੀਲਰ ਵਾਂਗ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਕਾਂਗਰਸ ਅਤੇ ਭਾਜਪਾ ਨੂੰ ਨਕਾਰ ਦਿੱਤਾ ਹੈ। ਕੇਜਰੀਵਾਲ ਦਾ ਕਹਿਣਾ ਹੈ ਕਿ ਜਨਤਾ ਦੋਵਾਂ ਦਲਾਂ ਨੂੰ ਸਬਕ ਸਿਖਾਏਗੀ।