ਭਾਸ਼ਣ ਅਤੇ ਕਾਪੀਆਂ ਰਾਹੀਂ ‘ਕੈਂਸਰ ਅਤੇ ਵਾਤਾਵਰਣ ਪ੍ਰਤੀ ਬੱਚਿਆਂ ਨੂੰ ਕੀਤਾ ਜਾਗਰੂਕ’

ਬੱਚਿਆਂ ‘ਚ ਵੰਡੀਆਂ ਗਈਆਂ ਵਿਲੱਖਣ ਸੁਨੇਹਾ ਦੇਣ ਵਾਲੀਆਂ ਕਾਪੀਆਂ

ਫਰੀਦਕੋਟ, 11 ਜਨਵਰੀ :- ਵਾਤਾਵਰਣ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵੱਲੋਂ ਸਰਕਾਰੀ ਮਿਡਲ ਸਕੂਲ ਬਾਜੀਗਰ ਬਸਤੀ ਫਰੀਦਕੋਟ ਦੇ ਬੱਚਿਆਂ ਨਾਲ ਵਾਤਾਵਰਣ ਦੀ ਸ਼ੁੱਧਤਾ, ਸਮਾਜਿਕ ਕਦਰਾਂ-ਕੀਮਤਾਂ ਅਤੇ ਵਿੱਦਿਅਕ ਗਤੀਵਿਧੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਸਮੇਂ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਹਰਵਿੰਦਰ ਸਿੰਘ ਵਿੱਤ ਸਕੱਤਰ ਨੇ ਕਿਹਾ ਕਿ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕ ਹੋਣਾ ਜਰੂਰੀ ਹੈ, ਉਨਾਂ ਕੈਂਸਰ ਦੀ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਕਿ ਵਾਤਾਵਰਣ ਹਰ ਪੱਖੋਂ ਜ਼ਹਿਰੀਲਾ ਹੋ ਰਿਹਾ ਹੈ, ਇਸ ਦੀ ਸਾਂਭ-ਸੰਭਾਲ ਕਰਨੀ ਸਾਡੇ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ, ਵੱਧ ਤੋਂ ਵੱਧ ਰੁੱਖ ਲਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਡੂੰਘੇ ਹੋ ਰਹੇ ਧਰਤੀ ਹੇਠਲੇ ਪਾਣੀ ‘ਤੇ ਵੀ ਚਿੰਤਾ ਜਾਹਿਰ ਕਰਦਿਆਂ ਪਾਣੀ ਨੂੰ ਬਚਾਉਣ ਲਈ ਚਰਚਾ ਕੀਤੀ। ਮੁੱਖ ਅਧਿਆਪਕ ਤਰਸੇਮ ਸਿੰਘ ਨੇ ਸੁਸਾਇਟੀ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਰਾਜਪਾਲ ਸਿੰਘ ਹਰਦਿਆਲੇਆਣਾ ਅਤੇ ਗੁਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਮੇਂ ਹੁਸ਼ਿਆਰ ਅਤੇ ਖੇਡਾਂ ‘ਚ ਅਵਲ ਰਹਿਣ ਵਾਲੇ ਬੱਚਿਆਂ ਨੂੰ ਕਿੱਟਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਕੋਟਕਪੂਰਾ ਗਰੁੱਪ ਆਫ ਫੈਮਲੀਜ਼ ਕੈਨੇਡਾ ਅਤੇ ਬਾਬਾ ਫਰੀਦ ਸੁਸਾਇਟੀ ਕੈਨੇਡਾ ਦੇ ਸਹਿਯੋਗ ਨਾਲ ਬੱਚਿਆਂ ਨੂੰ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕਤਾ, ਵਾਤਾਵਰਣ ਦੀ ਸ਼ੁੱਧਤਾ, ਪਾਣੀਆਂ ਦੀ ਮਹੱਤਤਾ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਵਾਲੀਆਂ ਕਾਪੀਆਂ ਵੀ ਭੇਂਟ ਕੀਤੀਆਂ ਗਈਆਂ। ਇਸ ਮੌਕੇ ਉਪਰੋਕਤ ਤੋਂ ਇਲਾਵਾ ਮੱਘਰ ਸਿੰਘ, ਰਾਜਿੰਦਰ ਸਿੰਘ ਬਰਾੜ, ਜਗਤਾਰ ਸਿੰਘ ਗਿੱਲ, ਅਧਿਆਪਕ ਸੰਦੀਪ ਅਰੋੜਾ, ਹਰਪਾਲ ਸੰਧੂ, ਅਮਰਜੀਤ ਸਿੰਘ, ਰੁਪਾਲੀ, ਹਰਪ੍ਰੀਤ ਕੌਰ, ਜਸਵੀਰ ਕੌਰ, ਜਸਕੀਰਤ ਕੌਰ, ਜਗਦੀਪ ਕੌਰ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ ਆਦਿ ਵੀ ਹਾਜਰ ਸਨ।
ਸਬੰਧਤ ਤਸਵੀਰ ਵੀ।