ਮਹਾਰਾਣੀ ਪ੍ਰਨੀਤ ਕੌਰ 3 ਅਪੈ੍ਲ ਤੋਂ ਮੈਲਬੋਰਨ ਦੌਰੇ `ਤੇ

Praneet Kaurਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਨੇ ਪ੍ਰਵਾਸੀਆਂ ਨੂੰ ਆਪਣੇ ਨਾਲ ਜੋੜਨ ਲਈ ਵਿਦੇਸ਼ੀ ਦੌਰੇ ਸ਼ੁਰੂ ਕਰ ਦਿੱਤੇ ਹਨ।ਅੱਜ ਕੱਲ ਆਸਟਰੇਲੀਆ ਦੌਰੇ `ਤੇ ਆਏ ਹੋਏ ਕਾਂਗਰਸ ਪਾਰਟੀ ਦੇ ਪ੍ਰਮੁੱਖ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਬੀਬੀ ਪ੍ਰਨੀਤ ਕੌਰ 3 ਅਪ੍ਰੈਲ ਤੋਂ ਤਿੰਨ ਦਿਨਾ ਦੌਰੇ ਲਈ ਮੈਲਬੌਰਨ ਆ ਰਹੇ ਹਨ।ਉਹਨਾਂ ਦੇ ਨਾਲ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜ਼ੋ ਵਿਚਰ ਰਹੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਅਤੇ ਬੀਬੀ ਕਰਨ ਕੌਰ ਬਰਾੜ ਵੀ ਪ੍ਰਵਾਸੀਆਂ ਦੇ ਰੂਬਰੂ ਹੋਣਗੇ।ਇਹਨਾਂ ਆਗੂਆਂ ਦੇ ਸਵਾਗਤ ਵਿੱਚ 4 ਅਪੈ੍ਲ ਨੂੰ ਵਿਕਟੋਰੀਆ ਪਾਰਲੀਮੈਂਟ ਵਿੱਚ ਵਿਸ਼ੇਸ਼ ਸਨਮਾਨ ਸਮਾਰੋਹ ਰੱਖਿਆ ਗਿਆ ਹੈ ਜਿਸ ਵਿੱਚ ਵਿਕਟੋਰੀਅਨ ਸਰਕਾਰ ਦੇ ਮੰਤਰੀ ਅਤੇ ਸੰਸਦ ਮੈਂਬਰ ਵਿਸ਼ੇਸ਼ ਸ਼ਿਰਕਤ ਕਰਨਗੇ।ਉਕਤ ਆਗੂ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਲਈ ਸਥਾਨਕ ਸਮਾਗਮਾਂ ਵਿੱਚ ਵੀ ਹਾਜ਼ਰੀ ਭਰਨਗੇ।ਰਾਜਨੀਤਕ ਹਲਕਿਆਂ ਵਿੱਚ ਇਸ ਫੇਰੀ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਆਉਦੇ ਦਿਨਾਂ ਵਿੱਚ ਦੂਜੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਦੇ ਆਸਟਰੇਲੀਆ ਆਉਣ ਦੀਆਂ ਵੀ ਕਨਸੋਆਂ ਮਿਲ ਰਹੀਆਂ ਹਨ।

(ਮੈਲਬੋਰਨ ,ਮਨਦੀਪ ਸਿੰਘ ਸੈਣੀ)

mandeepsaini@live.in