ਮਨੀਸ਼ ਤਿਵਾੜੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਪ੍ਰਗਟਾਇਅਾ 

IMG_3586

ਚੰਡੀਗੜ੍ਹ/ ਨਿਊਯਾਰਕ 29 ਮਈ – ਸਾਬਕਾ ਕੇਂਦਰੀ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਨਵੇਂ ਚੁਣੇ ਗਏ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ ਦੀ ਜਿੱਤ ਸੁਨਿਸ਼ਚਿਤ ਕਰਨ ਲਈ ਦਿੱਤੇ ਗਏ ਸਮਰਥਨ ਵਾਸਤੇ ਧੰਨਵਾਦ ਪ੍ਰਗਟ ਕੀਤਾ ਹੈ।

ਤਿਵਾੜੀ ਨਵੀਂ ਦਿੱਲੀ ਵਿਖੇ ਮੁੱਖ ਮੰਤਰੀ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਵਨ ਦੀਵਾਨ ਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਰਵਿੰਦਰ ਸਿੰਘ ਪਾਲੀ ਵੀ ਮੌਜੂਦ ਸਨ।

ਸ੍ਰੀ ਆਨੰਦਪੁਰ ਸਾਹਿਬ ਤੋਂ ਐੱਮਪੀ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦੇ ਨਾਲ-ਨਾਲ ਕੈਪਟਨ ਅਮਰਿੰਦਰ ਸਿੰਘ ਦੀ ਵੀ ਜਿੱਤ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਤੋਂ ਮੋਰਚਾ ਸੰਭਾਲਿਆ ਤੇ ਸੂਬੇ ਭਰ ਚ ਪ੍ਰਚਾਰ ਕਰਦਿਆਂ ਹਰੇਕ ਲੋਕ ਸਭਾ ਹਲਕੇ ਤੱਕ ਪਹੁੰਚ ਬਣਾਈ।

ਤਿਵਾੜੀ ਨੇ ਕਿਹਾ ਕਿ ਉਹ ਵਿਅਕਤੀਗਤ ਤੌਰ ਤੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਪ੍ਰਗਟਾਉਂਦੇ ਹਨ, ਜਿਨ੍ਹਾਂ ਉਨ੍ਹਾਂ ਦੇ ਹਲਕੇ ਨੂੰ ਵੱਧ ਤੋਂ ਵੱਧ ਸਮਾਂ ਦਿੱਤਾ। ਤਿਵਾੜੀ ਨੇ ਮੁੱਖ ਮੰਤਰੀ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਨਾਮਜ਼ਦਗੀ ਦਾਖਲ ਕਰਵਾਉਣ ਤੋਂ ਲੈ ਕੇ ਪ੍ਰਚਾਰ ਦੇ ਆਖਰੀ ਪੜਾਅ ਤੱਕ ਕੈਪਟਨ ਸਾਹਿਬ ਨੇ ਉਨ੍ਹਾਂ ਦੇ ਹਲਕੇ ਚ ਆਪਣੀ ਮੌਜੂਦਗੀ ਸੁਨਿਸ਼ਚਿਤ ਕੀਤੀ, ਜਿਸਨੇ ਅੰਤ ਚ ਇੱਕ ਵੱਡਾ ਪ੍ਰਭਾਵ ਪਾਇਆ।

Install Punjabi Akhbar App

Install
×