ਬ੍ਰਿਸਬੇਨ ਵਿਖੇ ਮਰਹੂਮ ਮਨਮੀਤ ਅਲੀਸ਼ੇਰ ਦੀ ਚੌਥੀ ਬਰਸੀ ਮੌਕੇ ਭਾਵ ਭਿੰਨੀ ਸ਼ਰਧਾਂਜਲੀ

ਪੁਸਤਕ ‘ਅਧਵਾਟੇ ਸਫ਼ਰ ਦੀ ਸਿਰਜਣਾ ਮਨਮੀਤ ਅਲੀਸ਼ੇਰ’ ਲੋਕ ਅਰਪਣ

(ਮਰਹੂਮ ਮਨਮੀਤ ਅਲੀਸ਼ੇਰ ਦੀ ਚੌਥੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਪਤਵੰਤੇ)

(ਬ੍ਰਿਸਬੇਨ) ਮਰਹੂਮ ਮਨਮੀਤ ਅਲੀਸ਼ੇਰ ਦੀ ਚੌਥੀ ਬਰਸੀ ਵਿਸ਼ੇਸ਼ ਮੌਕੇ ਮਨਮੀਤ ਪੈਰਾਡਾਈਜ਼ ਪਾਰਕ, ਮਾਰੂਕਾ ਬ੍ਰਿਸਬੇਨ ਵਿਖੇ ਸਾਂਝੇ ਆਯੋਜਨ ‘ਚ ਆਰ. ਟੀ. ਬੀ ਯੂਨੀਅਨ, ਰਾਜਨੀਤਿਕ, ਸਮਾਜਿਕ, ਸਾਹਿਤਕ, ਧਾਰਮਿਕ ਅਤੇ ਪੰਜਾਬੀ ਭਾਈਚਾਰੇ ਵੱਲੋਂ ਭਾਵ ਭਿੰਨੀ ਸ਼ਰਧਾਂਜਲੀਆਂ ਨਾਲ ਯਾਦਗਾਰੀ ਸਮਾਗਮ ਕਰਵਾਇਆਂ ਗਿਆ। ਇਸ ਯਾਦਗਾਰੀ ਸਮਾਗਮ ਵਿੱਚ ਬ੍ਰਿਸਬੇਨ ਅਤੇ ਇਪਸਵਿੱਚ ਦੇ ਵੱਖ-ਵੱਖ ਬੱਸ ਡਿਪੂਆਂ ਦੇ ਡਰਾਈਵਰਾਂ, ਪਰਿਵਾਰਕ ਮੈਂਬਰਾਂ ਤੇ ਪੰਜਾਬੀ ਭਾਈਚਾਰੇ ਨਾਲ ਸਬੰਧਤ ਅਤੇ ਸਥਾਨਕ ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ।

(ਪੁਸਤਕ ‘ਅਧਵਾਟੇ ਸਫ਼ਰ ਦੀ ਸਿਰਜਣਾ ਮਨਮੀਤ ਅਲੀਸ਼ੇਰ’ ਲੋਕ ਹਵਾਲੇ)

ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਮਨਮੀਤ ਸਮੁੱਚੇ ਪੰਜਾਬੀ ਭਾਈਚਾਰੇ ਦਾ ਮਾਣ ਸੀ। ਉਸਦੀ ਦਰਦਨਾਕ ਮੌਤ, ਲੰਬੀ ਚੱਲੀ ਕਾਨੂੰਨੀ ਪ੍ਰਕ੍ਰਿਆ ਅਤੇ ਇੰਨਸਾਫ਼ ਦੀ ਅਣਹੋਂਦ ‘ਚ ਸਮੁੱਚਾ ਭਾਈਚਾਰਾ ਅੱਜ ਵੀ ਸਦਮੇ ਦਾ ਸ਼ਿਕਾਰ ਹੈ। ਜ਼ਿਕਰਯੋਗ ਹੈ ਕਿ 28 ਅਕਤੂਬਰ 2016 ਦੀ ਸਵੇਰ ਨੂੰ ਇਸੇ ਸਥਾਨ ਤੇ ਐਂਥਨੀ ਉਡਨਹੀਓ ਨਾਮੀ ਗੌਰੇ ਨੇ ਮਰਹੂਮ ਨੂੰ ਡਿਊਟੀ ਦੌਰਾਨ ਜਲਣਸ਼ੀਲ ਪਦਾਰਥ ਪਾ ਕੇ ਜਿੰਦਾ ਸਾੜ ਦਿੱਤਾ ਗਿਆ ਸੀ। ਇਸ ਮੌਕੇ ਮਨਮੀਤ ਅਲੀਸ਼ੇਰ ਦੀ ਜ਼ਿੰਦਗੀ ਤੇ ਲਿਖੀ ਗਈ ਕਿਤਾਬ ‘ਅਧਵਾਟੇ ਸਫ਼ਰ ਦੀ ਸਿਰਜਣਾ ਮਨਮੀਤ ਅਲੀਸ਼ੇਰ’ ਨੂੰ ਲੋਕ ਹਵਾਲੇ ਕੀਤਾ ਗਿਆ। 

(ਮਰਹੂਮ ਮਨਮੀਤ ਦਾ ਸਵਰਗ, ਮਰੂਕਾ)

ਪੰਜਾਬੀ ਲੇਖਕ ਡਾ: ਸੁਮੀਤ ਸ਼ੰਮੀ ਅਤੇ ਸੱਤਪਾਲ ਭੀਖੀ ਦੁਆਰਾ ਸੰਪਾਦਿਤ 300 ਪੰਨਿਆਂ ਦੀ ਇਸ ਪੁਸਤਕ ਨੂੰ ਕਈ ਪੰਜਾਬੀ ਸਾਹਿਤਕ ਸ਼ਖਸੀਅਤਾਂ ਅਤੇ ਮਰਹੂਮ ਦੇ ਪਰਿਵਾਰ ਅਤੇ ਦੋਸਤਾਂ ਦੀਆਂ ਲਿੱਖਤਾਂ ਨਾਲ ਸੰਕਲਿਤ ਕੀਤਾ ਹੈ।

Install Punjabi Akhbar App

Install
×