ਰਈਆ ਵਿਖੇ ਵੱਡੀ ਗਿਣਤੀ ਵਿੱਚ ਵੱਖ ਵੱਖ ਪਾਰਟੀਆਂ ਦੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਰਈਆ– ਰਈਆ ਵਿਖੇ ਆਪ ਵੱਲੋਂ ਹਲਕਾ ਇੰਚਾਰਜ ਦਲਬੀਰ ਸਿੰਘ ਟੌਂਗ ਅਤੇ ਸੂਬੇਦਾਰ ਹਰਜੀਤ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪਾਰਟੀ ਦੇ ਸੂਬਾਈ ਜੁਆਇੰਟ ਸਕੱਤਰ ਬਲਜੀਤ ਸਿੰਘ ਖਹਿਰਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆਂ  ਜਦ ਵੱਖ ਵੱਖ ਪਾਰਟੀਆਂ ਦੇ ਵਰਕਰ ਜੁਝਾਰ ਸਿੰਘ, ਰਜਿੰਦਰ ਕੌਰ, ਬਲਵਿੰਦਰ ਸਿੰਘ, ਪ੍ਰਕਾਸ਼ ਕੌਰ, ਕੀਰਤਨ ਸਿੰਘ, ਪਵਿੱਤਰ ਸਿੰਘ, ਜਗਤਾਰ ਸਿੰਘ, ਅਮਨਦੀਪ ਸਿੰਘ, ਰਿੰਕੂ ਆਦਿ ਰਜਿੰਦਰ ਸਿੰਘ ਬਿਆਸ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।ਇਸ ਮੌਕੇ ਰਜਿੰਦਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨਗਰ ਪੰਚਾਇਤ ਰਈਆ ਦੀ ਚੋਣ ਵਿੱਚ ਸ਼ਾਨਦਾਰ ਸਫਲਤਾ ਹਾਸਲ ਕਰੇਗੀ।ਉਨ੍ਹਾਂ ਕਿਹਾ ਕਿ 2022 ਵਿੱਚ ਆਪ ਪੰਜਾਬ ਵਿੱਚ ਆਪਣੀ ਸਰਕਾਰ ਬਣਾ ਕੇ ਦਿਲੀ ਦੀ ਤਰਜ ਤੇ ਵਿਕਾਸ ਕਰਵਾਏਗੀ।ਇਸ ਮੌਕੇ ਸਰਵਣ ਸਿੰਘ ਸਰਾਏ, ਰੇਸ਼ਮ ਸਿੰਘ, ਬਲਾਕ ਪ੍ਰਧਾਨ ਸੁਖਦੇਵ ਸਿੰਘ ਪੱਡਾ, ਗੁਰਵਿੰਦਰ ਸਿੰਘ ਸਠਿਆਲਾ, ਸੁਖਦੇਵ ਸਿੰਘ ਪੱਡਾ, ਡਾ; ਜਸਪਾਲ ਸਿੰਘ, ਜਗਜੀਤ ਸਿੰਘ, ਗੁਰਜੰਟ ਸਿੰਘ ਆਦਿ ਹਾਜਰ ਸਨ।

Install Punjabi Akhbar App

Install
×