ਮਾਤਾ ਚੰਦ ਕੌਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਦਿੱਲੀ ‘ਚ ਰੋਸ ਮਾਰਚ

mata chand kaur ji ਨਾਮਧਾਰੀ ਸੰਪ੍ਰਦਾ ਦੀ ਗੁਰ ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਪੰਜਾਬ ਪੁਲਿਸ ਦੇ ਹੱਥ ਅਜੇ ਵੀ ਖ਼ਾਲੀ ਹਨ। ਇਸ ਕਾਰਨ ਸੰਪ੍ਰਦਾ ਨਾਲ ਜੁੜੇ ਲੋਕਾਂ ‘ਚ ਭਾਰੀ ਰੋਸ ਹੈ। ਕਾਤਲਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸੰਪ੍ਰਦਾ ਨਾਲ ਜੁੜੇ ਲੋਕਾਂ ਨੇ ਦਿੱਲੀ ਦੇ ਜੰਤਰ ਮੰਤਰ ਉੱਤੇ ਪ੍ਰਦਰਸ਼ਨ ਕੀਤਾ। ਨਾਮਧਾਰੀ ਸੰਪ੍ਰਦਾ ਦੇ ਲੋਕਾਂ ਦਾ ਕਹਿਣਾ ਸੀ ਕਿ ਪੁਲਿਸ ਨੂੰ ਇਸ ਮਾਮਲੇ ਵਿਚ ਛੇਤੀ ਤੋਂ ਛੇਤੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਸਚਾਈ ਸਾਹਮਣੇ ਆ ਸਕੇ।