ਇਪਟਾ ਕਾਰਕੁਨ ਤੇ ਨਾਟਕਰਮੀ ਬਲਬੀਰ ਮੂਧਲ ਨੂੰ ਸਦਮਾ, ਮਾਤਾ ਦਾ ਦੇਹਾਂਤ

ਇਪਟਾ, ਪੰਜਾਬ ਦੇ ਸੰਯੁਕਤ ਸੱਕਤਰ ਨਾਟ-ਕਰਮੀ ਬਲਬੀਰ ਮੂਧਲ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋ ਉਨਾਂ ਦੇ ਮਾਤਾ ਸ੍ਰੀਮਤੀ ਸਤਵਿੰਦਰ ਕੌਰ ਦਾ 94 ਸਾਲ ਦੀ ਲੰਮੀ ਉਮਰ ਭੋਗ ਕੇ ਸੰਖੇਪ ਬਿਮਾਰ ਉਪਰੰਤ ਬੀਤੇ ਦਿਨੀ ਦੇਹਾਂਤ ਹੋ ਗਿਆ।ਇਪਟਾ, ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ, ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ, ਇਪਟਾ, ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿਧੂ ਤੇ ਜਨਰਲ ਸੱਕਤਰ ਕੰਵਲ ਨੈਣ ਸਿੰਘ ਸੇਖੋਂ ਅਤੇ ਰਾਬਿੰਦਰ ਸਿੰਘ ਰੱਬੀ, ਅਮਨ ਭੋਗਲ, ਦਲਬਾਰ ਸਿੰਘ, ਹਰਜੀਤ ਕੈਂਥ, ਜੇ ਸੀ ਪਰਿੰਦਾ, ਡਾ. ਕੁਲਦੀਪ ਦੀਪ, ਡਾ. ਸੁਰੇਸ਼ ਮਹਿਤਾ, ਗੁਰਵਿੰਦਰ ਸਿੰਘ, ਅਵਤਾਰ ਮੋਗਾ, ਗੁਰਮੀਤ ਪਾਹੜਾ, ਅਸ਼ੋਕ ਪੁਰੀ, ਪ੍ਰਦੀਪ ਸ਼ਰਮਾ, ਪ੍ਰੋਫੈਸਰ ਗੁਰਪ੍ਰੀਤ ਸਿੰਘ, ਗਮਨੂ ਬਾਂਸਲ, ਦਲਜੀਤ ਸੋਨਾ, ਡਾ. ਹਰਭਜਨ ਸਿੰਘ, ਨਰਿੰਦਰ ਨੀਨਾ, ਅਸ਼ੋਕ ਪੁਰੀ ਨੇ ਬਲਬੀਰ ਮੂਧਲ ਅਤੇ ਉਨਾਂ ਦੇ ਪ੍ਰੀਵਾਰ ਨਾਲ ਇਸ ਦੁੱਖ ਦੀ ਘੜੀ ਸ਼ਰੀਕ ਹੁੰਦੇ ਕਿਹਾ ਕਿ ਸ੍ਰੀਮਤੀ ਸਤਵਿੰਦਰ ਕੌਰ ਆਪਣੇ ਆਲੇ-ਦੁਆਲੇ ਪ੍ਰਤੀ ਫਿਰਕਮੰਦ ਅਤੇ ਮਿਲਣਸਾਰ ਸੁਭਾਅ ਦੇ ਸਨ।ਉਨਾਂ ਦੀ ਅੰਤਿਮ ਅਰਦਾਸ 21 ਜੁਲਾਈ ਨੂੰ ਬਾਅਦ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰੁਦੁਆਰਾ ਸਾਹਿਬ ਪਿੰਡ ਮੂਧਲ, ਨੇੜੇ ਵੇਰਕਾ ਜ਼ਿਲਾ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗੀ।

Welcome to Punjabi Akhbar

Install Punjabi Akhbar
×
Enable Notifications    OK No thanks