ਪੰਜਾਬ ‘ਚ ਮੈਡੀਕਲ ਟੀਚਰਾਂ ਦੀ ਭਰਤੀ ਜਲਦੀ ਹੋਵੇਗੀ- ਅਨਿਲ ਜੋਸ਼ੀ

anil joshiਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਤੇ ਅੰਮ੍ਰਿਤਸਰ ਦੇ ਵੱਖ-ਵੱਖ ਵਿਭਾਗਾਂ ਵਿੱਚ ਪ੍ਰੋਫੈਸਰਾਂ, ਐਸੋਸੀਏਟ ਪ੍ਰੋਫੈਸਰਾਂ ਤੇ ਸਹਾਇਕ ਪ੍ਰੋਫੈਸਰਾਂ ਦੀਆਂ ਸਿੱਧੀ ਭਰਤੀ ਅਧੀਨ ਮਨਜ਼ੂਰ ਸ਼ੁਦਾ 116ਅਸਾਮੀਆਂ ਨੂੰ ਭਰਨ ਦੀ ਮਨਜ਼ੂਰੀ ਦਿੱਤੀ ਹੈ।ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਅਨਿਲ ਜੋਸ਼ੀ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਦੀ ਭਰਤੀ ਵਿਭਾਗ ਦੀ ਭਰਤੀ ਜਲਦੀ ਕੀਤੀ ਜਾਵੇਗੀ। ਜਿਸ ਲਈ ਵਿਭਾਗ ਵੱਲੋਂ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ।

(ਰੋਜ਼ਾਨਾ ਅਜੀਤ)