ਮੋਦੀ ਨੇ ਹਿੰਸਾ ਪ੍ਰਭਾਵਿਤ ਗੁਜਰਾਤ ‘ਚ ਸ਼ਾਂਤੀ ਦੀ ਕੀਤੀ ਅਪੀਲ

modimasjidਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ‘ਚ ਸ਼ਾਂਤੀ ਦੀ ਅੱਜ ਅਪੀਲ ਕੀਤੀ ਤੇ ਮਹਾਤਮਾ ਗਾਂਧੀ ਤੇ ਸਰਦਾਰ ਪਟੇਲ ਦਾ ਜ਼ਿਕਰ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਿੰਸਾ ਨਾਲ ਕਿਸੇ ਦਾ ਭਲਾ ਨਹੀਂ ਹੁੰਦਾ। ਰਾਜ ‘ਚ ਬੀਤੀ ਰਾਤ ਤੋਂ ਹਿੰਸਕ ਘਟਨਾਵਾਂ ਸਾਹਮਣੇ ਆਈਆਂ ਹਨ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਰਕਾਰ ਸਾਰੇ ਲੋਕਾਂ ਦੀ ਭਲਾਈ ਲਈ ਪ੍ਰਤੀਬੱਧ ਹੈ ਤੇ ਸਾਰੇ ਮੁੱਦਿਆਂ ਦੀ ਚਰਚਾ ਨਾਲ ਸ਼ਾਂਤੀਪੂਰਨ ਢੰਗ ਨਾਲ ਹੱਲ ਕੱਢਿਆ ਜਾ ਸਕਦਾ ਹੈ। ਮੋਦੀ ਨੇ ਇਕ ਬਿਆਨ ‘ਚ ਕਿਹਾ ਕਿ ਉਹ ਗੁਜਰਾਤ ਦੇ ਸਾਰੇ ਭਰਾਵਾਂ ਤੇ ਭੈਣਾਂ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ ਹਿੰਸਾ ਦਾ ਮਾਰਗ ਨਹੀਂ ਅਪਣਾਉਣਾ ਚਾਹੀਦਾ।

Install Punjabi Akhbar App

Install
×