
ਭੁਲੱਥ – ਬੀਤੇਂ ਦਿਨੀ 26 ਜਨਵਰੀ ਦੇ ਇਤਿਹਾਸਕ ਟਰੈਕਟਰ ਮਾਰਚ ਵਿਚ ਸ਼ਾਮਲ ਹੋ ਕੇ ਭੁੁਲੱਥ ਪਰਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕੇ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਲਈ ਵੱਖ ਵੱਖ ਤਰ੍ਹਾਂ ਦੇ ਹੋਛੇ ਹੱਥਕੰਡੇ ਅਪਣਾ ਰਹੀ ਹੈ ਜਿਸ ਵਿਚ ਕੇਂਦਰੀ ਏਜੰਸੀਆਂ ਰਾਹੀਂ ਵੱਖ ਵੱਖ ਵੱਖ ਵੱਖ ਤਰੀਕਿਆਂ ਨਾਲ ਕਿਸਾਨ ਜਥੇਬੰਦੀਆਂ ਅੰਦਰ ਫੁੱਟ ਪਾਉਣਾ ਚਾਹੁੰਦੀ ਹੈ। ਪਰ ਪੰਜਾਬੀਆਂ ਦੇ ਜੋਸ਼ ਅਤੇ ਕਿਸਾਨ ਨੇਤਾਵਾਂ ਦੇ ਠਰੰਮੇ ਨਾਲ ਅੰਦੋਲਨ ਚਲਾਉਣ ਕਾਰਨ ਮੋਦੀ ਸਰਕਾਰ ਦੀਆਂ ਚਾਲਾਂ ਕਾਮਯਾਬ ਨਹੀਂ ਹੋ ਰਹੀਆਂ . ਪਰ ਪੰਜਾਬੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਸੁੁਚੇਤ ਰਹਿਣ ਦੀ ਜ਼ਰੂਰਤ ਹੈ ਤਾਂ ਕਿ ਸਾਡੇ ਵਿਚਕਾਰ ਕਿਸੇ ਵੀ ਕਿਸਮ ਦਾ ਕੋਈ ਗਲਤ ਅਨਸਰ ਦਾਖਲ ਨਾ ਹੋ ਸਕੇ। ਸਰਬਜੀਤ ਸਿੰਘ ਲੁਬਾਣਾ ਨੇ ਹਲਕਾ ਭੁਲੱਥ ਦੇ ਵਿਚੋਂ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਏ ਸਾਰੇ ਕਿਸਾਨਾਂ ਅਤੇ ਆਮ ਲੋਕਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਅੰਦੋਲਨ ਅਜੇ ਲੰਬਾ ਚੱਲਣਾ ਹੈ ਅਤੇ ਜਦੋਂ ਵੀ ਕਿਸਾਨ ਜਥੇਬੰਦੀਆਂ ਕੋਈ ਪ੍ਰੋਗਰਾਮ ਦੇਣ ਤਾਂ ਤਾਂ ਆਮ ਲੋਕਾਂ ਨੂੰ ਕਿਸਾਨ ਅੰਦੋਲਨ ਲਈ ਵੱਧ ਚਡ਼੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਇਹ ਇਕੱਲਾ ਕਿਸਾਨਾਂ ਦਾ ਅੰਦੋਲਨ ਨਹੀਂ ਹੈ ਸਗੋਂ ਸਾਡੀ ਹੋਂਦ ਦੀ ਲੜਾਈ ਬਣ ਚੁੱਕਿਆ ਹੈ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਸੂਰਤ ਸਿੰਘ ਬਲਾਕ ਪ੍ਰਧਾਨ ਤਜਿੰਦਰ ਸਿੰਘ ਰੈਂਪੀ ਸਰਕਲ ਪ੍ਰਧਾਨ ਹਰਵਿੰਦਰ ਸਿੰਘ ਮੁਲਤਾਨੀ ਅਤੇ ਅਸ਼ੋਕ ਭੱਟੀ ਰਾਜੂ ਆਦਿ ਵਲੰਟੀਅਰ ਹਾਜ਼ਰ ਸਨ|