ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਚੀਨੀ ਪ੍ਰਧਾਨ ਮੰਤਰੀ ਲੀ ਕੇ ਕਿਆਂਗ ਵਿਚਕਾਰ ਮੁਲਾਕਾਤ ਤੋਂ ਬਾਅਦ ਭਾਰਤ ਤੇ ਚੀਨ ਨੇ ਸੰਕਲਪ ਜਤਾਇਆ ਕਿ ਦੋਵਾਂ ਦੇਸ਼ਾਂ ਵਿਚਕਾਰ ਸਰਹੱਦੀ ਵਿਵਾਦ ਰੁਕਾਵਟ ਨਹੀਂ ਬਣੇਗਾ। ਇਸ ਦੌਰਾਨ ਚੀਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਭਾਰਤ ਦੀ ਮੈਂਬਰਸ਼ਿਪ ਦਾ ਸਮਰਥਨ ਕੀਤਾ। ਦੋਵਾਂ ਨੇਤਾਵਾਂ ਵਿਚਕਾਰ ਹੋਈ ਦੋਪੱਖੀ ਬੈਠਕ ਤੋਂ ਬਾਅਦ ਜਾਰੀ ਇਕ ਸੰਯੁਕਤ ਬਿਆਨ ‘ਚ ਕਿਹਾ ਗਿਆ ਕਿ ਦੋਵੇਂ ਪੱਖ ਆਪਣੇ ਸਰਹੱਦੀ ਮੁੱਦਿਆਂ ਸਮੇਤ ਲੰਬਿਤ ਮਤਭੇਦਾਂ ਨੂੰ ਤੇਜ਼ੀ ਨਾਲ ਸੁਲਝਾਉਣਗੇ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੀਨੀ ਸੈਲਾਨੀਆਂ ਲਈ ਇਲੈਕਟ੍ਰੋਨਿਕ ਵੀਜ਼ਾ ਦਾ ਐਲਾਨ ਕੀਤਾ। ਉਨ੍ਹਾਂ ਨੇ ਸਿਨਹੂਆ ਯੂਨੀਵਰਸਿਟੀ ‘ਚ ਆਪਣੇ ਭਾਸ਼ਣ ਦੌਰਾਨ ਇਹ ਐਲਾਨ ਕੀਤਾ।