ਜੰਮੂ ‘ਚ ਹੜ੍ਹ ਪੀੜਤਾਂ ਨਾਲ ਮਿਲੇ ਪ੍ਰਧਾਨ ਮੰਤਰੀ ਮੋਦੀ-ਘਰਾਂ ਦੀ ਮੁਰੰਮਤ ਲਈ 570 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

narendra141023

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ‘ਚ ਹੜ੍ਹਾਂ ਨਾਲ ਨੁਕਸਾਨੇ ਹੋਏ ਮਕਾਨਾਂ ਦੀ ਮੁਰੰਮਤ ਲਈ 570 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਹੜ੍ਹ ਨਾਲ ਪ੍ਰਭਾਵਿਤ ਹੋਏ 6 ਪ੍ਰਮੁੱਖ ਹਸਪਤਾਲਾਂ ਦੀ ਮੁਰੰਮਤ ਲਈ 175 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ। ਸਿਆਚਿਨ ‘ਚ ਕੁਝ ਸਮਾਂ ਬਿਤਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਘਾਟੀ ਦੇ ਹੜ੍ਹ ਪੀੜਤਾਂ ਨਾਲ ਮਿਲਣ ਲਈ ਪਹੁੰਚੇ। ਪ੍ਰਧਾਨ ਮੰਤਰੀ ਨੇ ਇਥੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੋਦੀ ਨੇ ਕਿਹਾ ਕਿ ਦੁੱਖ ਦੀ ਇਸ ਘੜੀ ‘ਚ ਪੂਰਾ ਦੇਸ਼ ਹੜ੍ਹ ਪੀੜਤਾਂ ਨਾਲ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਮੁੜ ਵਸੇਬੇ ਲਈ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇਗਾ। ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਨੇ ਸਿਆਚਿਨ ‘ਚ ਦੀਵਾਲੀ ਦੇ ਮੌਕੇ ‘ਤੇ ਸੈਨਿਕਾਂ ਦਾ ਮਨੋਬਲ ਵਧਾਇਆ ਅਤੇ ਸਿਆਚਿਨ ਗਲੇਸ਼ੀਅਰ ‘ਤੇ ਤਾਇਨਾਤ ਭਾਰਤੀ ਸੈਨਿਕਾਂ ਨਾਲ ਕੁਝ ਸਮਾਂ ਬਿਤਾਇਆ ਅਤੇ ਉਥੇ ਸੰਦੇਸ਼ ਦਿੱਤਾ ਕਿ ਸਾਰੇ ਭਾਰਤੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ।

Install Punjabi Akhbar App

Install
×