ਮੋਗਾ ਸਮੂਹਿਕ ਜਬਰ ਜਨਾਹ ਮਾਮਲੇ ‘ਚ ਇਕ ਦੋਸ਼ੀ ਗ੍ਰਿਫ਼ਤਾਰ

ਮੋਗਾ ਦੇ ਮੜੀ ਮੁਸਤਫ਼ਾ ਪਿੰਡ ‘ਚ ਇਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਕਥਿਤ ਮਾਮਲੇ ‘ਚ ਇਕ ਵਿਅਕਤੀ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਤੇ ਚਾਰ ਹੋਰਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਆਈ.ਜੀ. (ਬਠਿੰਡਾ ਜ਼ੋਨ) ਪੀ.ਐਸ. ਉਮਰਾਨੰਗਲ ਨੇ ਅੱਜ ਦੱਸਿਆ ਕਿ ਸਮੂਹਿਕ ਜਬਰ ਜਨਾਹ ਮਾਮਲੇ ‘ਚ ਇਕ ਦੋਸ਼ੀ ਜਸਵੰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ‘ਚ ਸ਼ਾਮਲ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਛਾਪੇ ਮਾਰੀ ਕਰ ਰਹੀਆਂ ਹਨ।