ਇੰਡੋ ਕਨੇਡੀਅਨ ਸੀਨੀਅਰ ਸੈਂਟਰ ਨੇ ਸਜਾਇਆ ਮਹੀਨਾਵਾਰ ਕਵੀ ਦਰਬਾਰ

(ਸਰੀ) -ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸਜਿਆ। ਇਸ ਕਵੀ ਦਰਬਾਰ ਵਿਚ ਮਾਸਟਰ ਮਲਕੀਤ ਸਿੰਘ ਗਿੱਲ, ਦਰਸ਼ਨ ਸਿੰਘ ਅਟਵਾਲ, ਅਮਰੀਕ ਸਿੰਘ ਲੇਹਲ, ਹਰਚੰਦ ਸਿੰਘ ਗਿੱਲ, ਸੁਰਜੀਤ ਸਿੰਘ ਗਿੱਲ, ਤਜਿੰਦਰ ਕੌਰ ਬੈਂਸ, ਪਵਿੱਤਰ ਕੌਰ ਬਰਾੜ, ਪ੍ਰਿੰਸੀਪਲ ਮਲੂਕ ਚੰਦ ਕਲੇਰ, ਰਣਜੀਤ ਸਿੰਘ ਨਿੱਝਰ, ਗੁਰਦਸ਼ਨ ਸਿੰਘ ਤਤਲਾ, ਗੁਰਮੀਤ ਕਾਲਕਟ, ਸਵਰਨ ਸਿੰਘ ਚਾਹਲ, ਗੁਰਮੀਤ ਸਿੰਘ ਸੇਖੋਂ, ਅਵਤਾਰ ਸਿੰਘ ਬਰਾੜ, ਪ੍ਰੋ. ਕੁਲਵੰਤ ਸਿੰਘ, ਗੁਰਬਚਨ ਸਿੰਘ ਬਰਾੜ, ਬਿਕਰਮ ਸਿੰਘ ਬਾਸੀ, ਗੁਰਮੀਤ ਸਿੰਘ ਸੇਖੋਂ ਆਦਿ ਕਵੀਆਂ ਨੇ ਖੂਬ ਰੰਗ ਬੰਨ੍ਹਿਆਂ। ਮਲੂਕ ਚੰਦ ਕਲੇਰ ਨੇ ਸੀਨੀਅਰ ਸੈਂਟਰ ਨੂੰ ਇਕ ਕਿਤਾਬ ਭੇਟ ਕੀਤੀ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਹਰਚੰਦ  ਸਿੰਘ ਗਿੱਲ ਨੇ ਨਿਭਾਈ। ਅੰਤ ਵਿਚ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਸਾਰਿਆਂ ਦਾ ਧੰਨਵਾਦ ਕੀਤਾ। ਚਾਹ ਪਾਣੀ ਦੀ ਸੇਵਾ ਬਿਕਰਮ ਸਿੰਘ ਪੰਧੇਰ ਵੱਲੋਂ ਕੀਤੀ ਗਈ।

(ਹਰਦਮ ਮਾਨ)
+1 604 308 6663
maanbabushahi@gmail.com

Install Punjabi Akhbar App

Install
×