ਕਰੋਨਾ ਮਹਾਂਮਾਰੀ ਦੀ ਮੁਸ਼ਕਿਲ ਘੜੀ ਦੇ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਅਹਿਮ ਭੂਮਿਕਾ ਨਿਭਾਈ – ਐਮ.ਪੀ. ਮਨੀਸ਼ ਤਿਵਾੜੀ

ਕਿਹਾ, ਰਾਜ ਨੂੰ ਪੈਰਾਂ ਤੇ ਖੜਾ ਕਰਨ ਲਈ ਪੰਜਾਬ ਸਰਕਾਰ ਗੰਭੀਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਤੇ ਕਰਮਚਾਰੀ ਨਾਲ ਕੀਤੀ ਬੈਠਕ

ਨਿਊਯਾਰਕ/ਰੂਪਨਗਰ 21 -ਕਰੋਨਾ ਮਹਾਂਮਾਰੀ ਦੇ ਬਚਾਅ ਵਿੱਚ ਇਸ ਮੁਸ਼ਿਕਲ ਘੜੀ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਅਹਿਮ ਭੂਮਿਕਾ ਨਿਭਾਈ ਹੈ। ਹਰ ਇੱਕ ਨੇ ਆਪਣੀ ਡਿਊਟੀ ਤੋਂ ਉਪਰ ਜਿੰਨਾ ਹੋ ਸਕੇ ਇਸ ਮਹਾਂਮਾਰੀ ਦੀ ਰੋਕਥਾਮ ਲਈ ਯਤਨ ਕੀਤੇ ਹਨ। ਮੈਬਰ ਪਾਰਲੀਮੈਂਟ ਸ਼੍ਰੀ ਮਨੀਸ਼ ਤਿਵਾੜੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਇਸ ਮੌਕੇ ਉਨ੍ਹਾਂ ਨੇ ਨਾਲ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਐਸ.ਐਸ.ਪੀ ਸਵਪਨ ਸ਼ਰਮਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।ਮੈਬਰ ਪਾਰਲੀਮੈਂਟ ਸ਼੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਸਾਰਅਿਾਂ ਦੀ ਮਿਹਨਤ ਸਦਕਾ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਕਰੋਨਾ ਮਹਾਂਮਾਰੀ ਤੇ ਕਾਬੂ ਪਾਉਣ ਵਿੱਚ ਸਫਲ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਿਆਰ ਕੀਤੀ ਗਈ ਯੋਜਨਾ ਤਹਿਤ ਸਿਹਤ ਸੇਵਾਵਾਂ ਤੋਂ ਲੈ ਕੇ ਜਰੂਰਤਮੰਦਾਂ ਨੂੰ ਖਾਣਾ ਮੁਹੱਈਆ ਕਰਵਾਉਣ ਤੱਕ ਜ਼ੋ ਯਤਨ ਕੀਤੇ ਸਨ ਉਨ੍ਹਾਂ ਵਿੱਚ ਕਾਮਇਆਬੀ ਹਾਸਿਲ ਹੋਈ ਹੈ।ਉਨ੍ਹਾਂ ਨੇ ਕਿਹਾ ਕਿ ਹੁਣ ਇਸ ਸੰਕਟ ਦੀ ਘੜੀ ਵਿਚੋਂ ਨਿਕਲ ਕੇ ਜ਼ਿੰਦਗੀ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਯੋਜਨਾਬੰਦ ਤਰੀਕੇ ਨਾਲ ਕੰਮ ਕਰਨ ਦੀ ਲੋੜ ਹੈ।ਉਦਯੋਗਿਕ ਅਦਾਰਿਆਂ ਨੂੰ ਮੁੜ ਤੋਂ ਪੈਰਾਂ ਤੇ ਖੜਾਂ ਕਰਨ ਲਈ ਜਿੱਥੇ ਰਾਜ ਸਰਕਾਰ ਸੰਜੀਦਿਗੀ ਨਾਲ ਕੰੰਮ ਕਰ ਰਹੀ ਹੈ ਉੱਥੇ ਵਪਾਰੀ, ਮਜਦੂਰ ਅਤੇ ਹਰ ਇੱਕ ਨੂੰ ਆਰਥਿਕ ਪੱਖੋਂ ਉਪਰ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਣ ਦੇ ਲਈ ਸਾਨੂੰ ਆਪਣੀ ਜੀਵਨ ਸ਼ੈਲੀ ਵਿੱਚ ਪਰੀਵਰਤਣ ਲਿਆਉਣ ਦੀ ਲੋੜ ਹੈ। ਮੈਬਰ ਪਾਰਲੀਮੈਂਟ ਸ਼੍ਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਜ਼ਿਲ੍ਹੇ ਦੇ ਰੂਰਲ ਖੇਤਰ ਵਿੱਚ ਸਿਹਤ ਸੇਵਾਵਾਂ ਨੂੰ  ਹੋਰ ਮਜ਼ਬੂਤ ਕਰਨ ਦੀ ਵੀ ਜ਼ਰੂਰਤ ਹੈ। ਉਨ੍ਹਾਂ ਨੇ ਸਿਹਤ ਵਿਭਾਗ , ਪੁਲਿਸ ਵਿਭਾਗ ਸਮੇਤ ਹਰ ਇੱਕ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਤੋਂ ਮਹਾਂਮਾਰੀ ਤੋਂ  ਨਿੱਜਠਣ ਦੌਰਾਨ ਪੇਸ਼ ਆਈਆਂ ਮੁਸ਼ਕਿਲਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਆਪਣੇ ਵਿਭਾਗਾਂ ਵਿੱਚ ਚਲ ਰਹੇ ਸਿਸਟਮ ਨੂੰ ਹੋਰ ਵੀ ਮਜਬੂਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪਰਵਾਸੀ ਭਰਾ ਜ਼ੋ ਆਪਣੇ ਰਾਜ਼ਾਂ ਵਿੱਚ ਵਾਪਿਸ ਚਲੇ ਗਏ ਹਨ, ਉਨ੍ਹਾਂ ਨੂੰ ਮੁੜ ਆਪਣੇ ਪੈਰਾਂ ਤੇ ਖੜਾ ਕਰਨ ਲਈ ਜ਼ਿਲ੍ਹਾਂ ਪ੍ਰਸ਼ਾਸ਼ਨ ਵੱਲੋਂ ਇੱਕ ਯੋਜਨਾ ਤਿਆਰ ਕੀਤੀ ਜਾਵੇ ਅਤੇ ਜੇਕਰ ਉਹ ਵਾਪਿਸ ਰਾਜ ਵਿੱਚ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦੀ ਵਾਪਸੀ ਦੇ ਲਈ ਯਤਨ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਪਰਵਾਸੀ ਭਰਾਵਾਂ ਨੇ ਰਾਜ ਦੀ ਉੱਨਤੀ ਦੇ ਵਿੱਚ ਮੁੱਖ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਸੰਕਟ ਦੀ ਘੜੀ ਵਿਚੋਂ ਨਿਕਲਣ ਤੋਂ ਬਾਅਦ ਉਹ ਮੁੜ ਆਪਣੇ ਕੰਮਾ ਤੇ ਵਾਪਿਸ ਪਰਤਣਗੇ। ਜਿਸ ਦੇ ਲਈ ਰਾਜ ਸਰਕਾਰ ਉਨ੍ਹਾਂ ਦਾ ਪੂਰਾ ਸਹਿਯੋਗ ਕਰੇਗੀ।ਉਨ੍ਹਾਂ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਜਿਸ ਤਰ੍ਹਾਂ ਉਨ੍ਹਾਂ ਨੇ ਮਹਾਂਮਾਰੀ ਤੇ ਕਾਬੂ ਪਾਉਣ ਲਈ ਸਹਿਯੋਗ ਦਿੱਤਾ ਹੈ। ਉਸੇ ਤਰ੍ਹਾ ਸਿਹਤ ਵਿਭਾਗ ਵੱਲੋਂ ਸਿਹਤ ਸੰਭਾਲ ਲਈ ਜਾਰੀ ਕੀਤੇ ਗਏ ਨਿਯਮਾਂ ਦਾ ਪਾਲਣ ਕਰਦੇ ਰਹਿਣ।ਇਸ ਮੌਕੇ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਪਵਨ ਦੀਵਾਨ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਮਰਜੀਤ ਸਿੰਘ ਗੁਜਰਾਲ, ਸਿਵਲ ਸਰਜਨ ਡਾ ਐੱਚ. ਐੱਮ ਸ਼ਰਮਾ, ਸਹਾਇਕ ਕਮਿਸ਼ਲਰ ਸ਼੍ਰੀ ਇੰਦਰਪਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।