ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਨੇ ਦਿਲ ਖੋਲ ਕੇ ਦਿੱਤੀਆਂ ਗ੍ਰਾਂਟਾਂ -ਐਮ. ਪੀ. ਮਨੀਸ਼ ਤਿਵਾੜੀ

ਨਵਾਂ ਸ਼ਹਿਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਲਾਈ ਝੜੀ

ਪਿੰਡ ਭਾਰਟਾ ਕਲਾਂ ਵਿਚ 55 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟ ਕੀਤੇ ਲੋਕ ਅਰਪਿਤ

ਬੁਰਜ ਟਹਿਲ ਦਾਸ ਅਤੇ ਫਾਂਬੜਾ ਵਿਖੇ 1.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਸ਼ੁੱਭ ਆਰੰਭ

ਨਿਊਯਾਰਕ/ਨਵਾਂਸ਼ਹਿਰ — ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਸਰਬਪੱਖੀ  ਵਿਕਾਸ ਲਈ ਦਿਲ ਖੋਲ ਕੇ ਗ੍ਰਾਂਟਾਂ ਜਾਰੀ ਕੀਤੀਆਂ ਹਨ। ਇਹ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਵਿਧਾਇਕ ਅੰਗਦ ਸਿੰਘ, ਪੰਜਾਬ ਲਾਰਜ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਨਵਾਂਸ਼ਹਿਰ ਹਲਕੇ ਦੇ ਪਿੰਡਾਂ ਵਿਚ ਕਰੋੜਾਂ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਲੋਕ ਅਰਪਣ ਅਤੇ ਸ਼ੁੱਭ ਆਰੰਭ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਸੂਬੇ ਦੇ ਪਿੰਡਾਂ ਦਾ ਇੰਨਾ ਵਿਕਾਸ ਪਹਿਲਾਂ ਕਦੇ ਨਹੀਂ ਹੋਇਆ, ਜਿੰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਦੇ ਕਾਰਜਕਾਲ ਵਿਚ ਹੋਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਵਿਕਾਸ ਕਾਰਜਾਂ ਵਿਚ ਕੋਈ ਖੜੋਤ ਨਹੀਂ ਆਉਣ ਦਿੱਤੀ ਗਈ।ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਸਬੰਧੀ ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਇਸ ਮੁੱਦੇ ’ਤੇ ਕਿਸਾਨਾਂ ਦੇ ਹੱਕ ਵਿਚ ਖੜੀ ਹੈ ਅਤੇ ਅੱਗੋਂ ਵੀ ਰਹੇਗੀ। ਉਨਾਂ ਕਿਹਾ ਕਿ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਆਉਣ ’ਤੇ ਇਹ ਬਿੱਲ ਤੁਰੰਤ ਰੱਦ ਕੀਤੇ ਜਾਣਗੇ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਜਦੋਂ ਇਸ ਸਬੰਧੀ ਆਰਡੀਨੈਂਸ ਲਿਆਂਦਾ ਸੀ ਤਾਂ ਉਸ ਸਮੇਂ ਕਾਂਗਰਸ ਪਾਰਟੀ ਦੇ ਬੁਲਾਰੇ ਵਜੋਂ ਸਭ ਤੋਂ ਪਹਿਲਾਂ ਉਨਾਂ ਵੱਲੋਂ ਹੀ ਇਸ ਦਾ ਵਿਰੋਧ ਕੀਤਾ ਗਿਆ ਸੀ ਅਤੇ ਪਾਰਲੀਮੈਂਟ ਵਿਚ ਇਸ ਦੀ ਮੁਖ਼ਾਲਫਤ ਕੀਤੀ ਸੀ। ਇਸ ਤੋਂ ਇਲਾਵਾ ਉਨਾਂ ਵੱਲੋਂ ਅਖ਼ਬਾਰਾਂ ਵਿਚ ਉਨਾਂ ਦੇ ਅਨੇਕਾਂ ਲੇਖ ਕਿਸਾਨਾਂ ਦੇ ਹੱਕ ਵਿਚ ਲਿਖੇ ਗਏ ਹਨ। ਉਨਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕੁਝ ਲੋਕਾਂ ਵੱਲੋਂ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਬਿਨਾਂ ਵਜਾ ਇਸ ਮੁੱਦੇ ’ਤੇ ਸਾਡਾ ਵਿਰੋਧ ਕੀਤਾ ਜਾ ਰਿਹਾ ਹੈ। ਉਨਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਮਾਇਤੀਆਂ ਅਤੇ ਵਿਰੋਧੀਆਂ ਦੀ ਪਹਿਚਾਣ ਕਰਨ, ਤਾਂ ਜੋ ਇਸ ਅੰਦੋਲਨ ਨੂੰ ਕਾਮਯਾਬ ਕੀਤਾ ਜਾ ਸਕੇ।  ਇਸ ਦੌਰਾਨ ਉਨਾਂ ਹਲਕੇ ਦੇ ਪਿੰਡ ਭਾਰਟਾ ਕਲਾਂ ਵਿਖੇ 55 ਲੱਖ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕ ਅਰਪਿਤ ਕੀਤੇ, ਜਿਨਾਂ ਵਿਚ ਗਲੀਆਂ-ਨਾਲੀਆਂ, ਪਾਰਕ, ਵਾਟਰ ਰੀਚਾਰਜਿੰਗ ਸਟਰੱਕਚਰ  ਉਨਾਂ ਹਲਕੇ ਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਬਚਾਅ ਲਈ ਆਪਣੇ ਪਿੰਡਾਂ ਵਿਚ 100 ਫੀਸਦੀ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਜਿਹੜਾ ਵੀ ਪਿੰਡ ਇਹ ਟੀਚਾ ਪ੍ਰਾਪਤ ਕਰੇਗਾ, ਪੰਜਾਬ ਸਰਕਾਰ ਵੱਲੋਂ ਉਸ ਨੂੰ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਵਿਧਾਇਕ ਅੰਗਦ ਸਿੰਘ ਵੱਲੋਂ ਨਵਾਂਸ਼ਹਿਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਐਮ. ਪੀ ਮਨੀਸ਼ ਤਿਵਾੜੀ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਲਈ ਉਨਾਂ ਦਾ ਧੰਨਵਾਦ ਕੀਤਾ।  ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ, ਜੋਗਿੰਦਰ ਸਿੰਘ ਭਗੌਰਾਂ, ਜੈਦੀਪ ਜਾਂਗੜਾ, ਬੀ. ਡੀ. ਪੀ. ਓ ਰਾਜੇਸ਼ ਚੱਢਾ, ਲਖਵੀਰ ਸਿੰਘ, ਗਿਆਨੀ ਜਗਦੀਸ਼ ਸਿੰਘ, ਦਿਲਬਾਗ ਸਿੰਘ, ਸੁਰਿੰਦਰ ਕੌਰ, ਜੋਗਿੰਦਰ ਸਿੰਘ ਤੋਂ ਇਲਾਵਾ ਸਬੰਧਤ ਇਲਾਕਿਆਂ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।

Welcome to Punjabi Akhbar

Install Punjabi Akhbar
×
Enable Notifications    OK No thanks