ਇੰਟਰਨੈਸ਼ਨਲ ਢਾਡੀ ਜੱਥਾ ਭਾਈ ਤਰਸੇਮ ਸਿੰਘ ਖਾਲਸਾ ਅਮਰਕੋਟ ਵੱਲੋਂ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ 

ਲੰਡਨ/ਗਲਾਸਗੋ- ਸ਼੍ਰੀ ਅਕਾਲ ਤਖ਼ਤ ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਹਜੂਰੀ ਢਾਡੀ ਜੱਥਾ ਭਾਈ ਤਰਸੇਮ ਸਿੰਘ ਖਾਲਸਾ ਅਮਰਕੋਟ ਤੇ ਸਾਥੀ ਅੱਜਕੱਲ੍ਹ ਇੰਗਲੈਂਡ ਦੌਰੇ ‘ਤੇ ਆਏ ਹੋਏ ਹਨ। ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਗ੍ਰੇਵਜੈਂਡ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਮੰਡ, ਗੁਰਤੇਜ ਸਿੰਘ ਪੰਨੂੰ ਵੱਲੋਂ ਭਾਈ ਤਰਸੇਮ ਸਿੰਘ ਖਾਲਸਾ ਅਮਰਕੋਟ,

ਸਾਥੀ ਢਾਡੀ ਭਾਈ ਅੰਮ੍ਰਿਤ ਸਿੰਘ ਢੋਟੀਆਂ, ਭਾਈ ਇਕਬਾਲ ਸਿੰਘ ਢੋਟੀਆਂ ਅਤੇ ਸਾਰੰਗੀ ਮਾਸਟਰ ਸ਼ਰਨਜੀਤ ਸਿੰਘ ਰਾਮਪੁਰਾ ਦਾ ਹਾਰਦਿਕ ਸਵਾਗਤ ਕੀਤਾ ਗਿਆ। ਢਾਡੀ ਜੱਥੇ ਦੇ ਦਿਲ ਦੀ ਰੀਝ ਪੂਰੀ ਕਰਦਿਆਂ ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਕਰਵਾਈ ਗਈ। ਜਿਸ ਦੌਰਾਨ ਢਾਡੀ ਜੱਥੇ ਵੱਲੋਂ ਜਿੱਥੇ ਤਨਮਨਜੀਤ ਸਿੰਘ ਢੇਸੀ ਨੂੰ ਉਹਨਾਂ ਦੀ ਸ਼ਾਨਦਾਰ ਕਾਰਗੁਜਾਰੀ ਲਈ ਸ਼ਾਬਾਸ਼ ਦਿੱਤੀ, ਉੱਥੇ ਹੋਰ ਵੀ ਵਿਚਾਰਾਂ ਕੀਤੀਆਂ ਗਈਆਂ। ਭਾਈ ਤਰਸੇਮ ਸਿੰਘ ਖਾਲਸਾ ਅਮਰਕੋਟ ਨੇ ਇਸ ਪ੍ਰਤੀਨਿਧ ਨਾਲ ਗੱਲਬਾਤ ਦੌਰਾਨ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਦੇ ਉੱਦਮਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਜਿਹਨਾਂ ਵੱਲੋਂ ਵਿਦੇਸ਼ ਦੀ ਧਰਤੀ ‘ਤੇ ਵੀ ਧਰਮ ਤੇ ਵਿਰਸੇ ਦੀਆਂ ਬਾਤਾਂ ਪਾਈਆਂ ਜਾ ਰਹੀਆਂ ਹਨ। 

Install Punjabi Akhbar App

Install
×