ਐਮ.ਪੀ ਤਿਵਾੜੀ ਨੇ ਲਗਵਾਈ ਕੋਰੋਨਾ ਦੀ ਵੈਕਸੀਨੇਸ਼ਨ, ਲੋਕਾਂ ਨੂੰ ਵੀ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੋਰੋਨਾ ਦਾ ਟੀਕਾ ਲਗਵਾਉਣ ਦੀ ਅਪੀਲ

ਨਿਊਯਾਰਕ/ਰੂਪਨਗਰ —ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਰੂਪਨਗਰ ਦੇ ਸਿਵਲ ਹਸਪਤਾਲ ਚ ਕੋਵਿਡ ਵੈਕਸੀਨੇਸ਼ਨ ਲਗਵਾਈ ।  ਉਨ੍ਹਾਂ ਨੇ ਲੋਕਾਂ ਨੂੰ ਵੀ ਕੋਰੋਨਾ ਮਹਾਂਮਾਰੀ ਖ਼ਿਲਾਫ਼ ਲੜਾਈ ਚ ਸਰਕਾਰੀ ਹਦਾਇਤਾਂ ਅਨੁਸਾਰ ਕੋਰੋਨਾ ਦਾ ਟੀਕਾ ਲਗਵਾਉਣ ਦੀ ਅਪੀਲ ਕੀਤੀ। ਐਮ.ਪੀ ਤਿਵਾੜੀ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਪਹਿਲੀ ਤੋਂ ਵੀ ਜ਼ਿਆਦਾ ਖ਼ਤਰਨਾਕ ਹੈ। ਅਜਿਹੇ ਵਿਚ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਐੱਮ.ਪੀ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਰੂਪਨਗਰ ਚ ਕੋਰੋਨਾ ਦਾ ਟੀਕਾ ਲਗਾਉਣ ਦਾ ਮਕਸਦ ਹਲਕੇ ਦੇ ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਲਈ  ਪ੍ਰੇਰਿਤ ਕਰਨਾ ਹੈ। ਉੱਥੇ ਹੀ, ਧਾਰਮਿਕ ਆਯੋਜਨਾਂ ਨੂੰ ਲੈ ਕੇ ਵੀ ਉਨ੍ਹਾਂ ਨੇ ਸੰਗਤਾਂ ਅਤੇ ਪ੍ਰਬੰਧਕਾਂ ਨੂੰ ਕੋਰੋਨਾ ਦੇ ਵੱਧਦੇ ਹੋਏ ਪ੍ਰਭਾਵ ਦੇ ਮੱਦੇਨਜ਼ਰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਸਿਵਲ ਸਰਜਨ ਡਾ ਦਵਿੰਦਰ ਕੁਮਾਰ, ਐਸਐਮਓ ਡਾ ਤਰਸੇਮ ਸਿੰਘ ਵੀ ਮੌਜੂਦ ਸਨ।

Install Punjabi Akhbar App

Install
×