ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਐਮ ਪੀ ਤਿਵਾੜੀ ਸਨਮਾਨਿਤ

IMG_8454
ਨਿਊਯਾਰਕ/ਲੁਧਿਆਣਾ 3 ਅਗਸਤ  — ਖਾਲਸੇ ਦੀ ਜਨਮ ਭੂਮੀ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਸ਼੍ਰੀ ਮੁਨੀਸ਼ ਤਿਵਾੜੀ ਅੱਜ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਨਤਮਸਤਕ ਹੋਣ ਲਈ ਆਏ। ਉਹਨਾਂ  ਨੇ ਗੁਰੂ ਸਾਹਿਬ ਅੱਗੇ ਸ਼ੁਕਰਾਨੇ ਲਈ ਅਰਦਾਸ ਕਰਵਾਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਬਕਾ ਕੇਂਦਰੀ ਮੰਤਰੀ ਤੇ ਸਾਂਸਦ ਮੁਨੀਸ਼ ਤਿਵਾੜੀ ਨੂੰ  ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਪ੍ਰਧਾਨ ਸਿੰਘ ਦੁਆਰਾ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਤਿਵਾੜੀ ਨੇ ਕਿਹਾ ਕਿ ਉਹ ਵੱਡੇ ਭਾਗਾਂ ਵਾਲਾ ਹੈ ਜਿਸ ਨੂੰ ਖਾਲਸੇ ਦੀ ਜਨਮ ਭੂਮੀ ਤੇ ਨੌਂਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਵਸਾਈ ਗਈ ਨਗਰੀ ਸ਼੍ਰੀ ਆਨੰਦਪੁਰ ਸਾਹਿਬ ਦੀ ਸੇਵਾ ਕਰਨ ਦਾ ਸੰਗਤਾਂ ਵੱਲੋਂ ਮੌਕਾ ਬਖਸ਼ਿਆ ਗਿਆ ਹੈ। ਉਨ•ਾਂ ਕਿਹਾ ਕਿ ਮੇਰੀ ਪੂਰੀ ਕੋਸ਼ਿਸ਼ ਹੋਵੇਗੀ ਕਿ ਸ਼੍ਰੀ ਆਨੰਦਪੁਰ ਸਾਹਿਬ ਨੂੰ ਵਿਕਾਸ ਪੱਖੋਂ ਦੁਨੀਆਂ ਦੇ ਨਕਸ਼ੇ ਤੇ ਲਿਆਂਦਾ ਜਾ ਸਕੇ। ਇਸ ਮੌਕੇ ਕਮੇਟੀ ਮੈਂਬਰ ਅਮਰਜੀਤ ਸਿੰਘ ਟਿੱਕਾ, ਪੰਜਾਬ ਪ੍ਰਦੇਸ ਕਾਂਗਰਸ  ਕਮੇਟੀ ਦੇ ਜਨਰਲ ਸਕੱਤਰ ਪਵਨ ਦੀਵਾਨ, ਸਕੱਤਰ ਪਲਵਿੰਦਰ ਸਿੰਘ ਤੱਗੜ , ਜਿਲ•ਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਵਤਾਰ ਸਿੰਘ ਕੰਡਾ, ਮੀਤ ਪ੍ਰਧਾਨ ਡਾ ਉਂਕਾਰ ਚੰਦ ਸ਼ਰਮਾ, ਹਰਦੇਵ ਸਿੰਘ ਮਣਕੂ ਅਤੇ ਹੋਰ ਵੀ ਹਾਜਰ ਸਨ।

Install Punjabi Akhbar App

Install
×