ਨਿਗਮ ਚੋਣਾਂ ਚ ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਐਮ.ਪੀ ਤਿਵਾੜੀ ਨੇ ਲੋਕਾਂ ਦਾ ਧੰਨਵਾਦ ਕੀਤਾ

ਨਿਊਯਾਰਕ/ ਰੋਪੜ— ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਨਿਗਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਲਈ ਜਿਥੇ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਪ੍ਰਗਟਾਇਆ ਹੈ। ਉੱਥੇ ਹੀ ਉਨ੍ਹਾਂ ਨੇ ਇਨ੍ਹਾਂ ਨਤੀਜਿਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਕਾਸ ਪੱਖੀ ਨੀਤੀਆਂ ਦਾ ਰਿਜਲਟ ਦੱਸਿਆ ਹੈ।ਪ੍ਰੈਸ ਨੂੰ  ਜਾਰੀ ਇਕ ਬਿਆਨ ਚ ਐੱਮ.ਪੀ ਤਿਵਾੜੀ ਨੇ ਕਿਹਾ ਕਿ ਨਿਗਮ ਚੋਣਾਂ ਚ ਲੋਕਾਂ ਨੇ ਕਾਂਗਰਸ ਪਾਰਟੀ ਦੇ ਹੱਕ ਚ ਫਤਵਾ ਦੇ ਕੇ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ ਉੱਪਰ ਮੁਹਰ ਲਗਾ ਦਿੱਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਸਿਆਸੀ ਡਰਾਮੇਬਾਜੀਆਂ ਨੂੰ ਵੀ ਕਰਾਰਾ ਜਵਾਬ ਦਿੱਤਾ ਹੈ। ਜਦਕਿ ਭਾਰਤੀ ਜਨਤਾ ਪਾਰਟੀ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੇ ਸੂਬੇ ਚ ਉਸ ਦਾ ਆਧਾਰ ਖ਼ਤਮ ਕਰ ਦਿੱਤਾ ਹੈ।ਐਮ.ਪੀ ਤਿਵਾੜੀ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੇ ਸੈਮੀਫਾਈਨਲ ਨਿਗਮ ਚੋਣਾਂ ਦੌਰਾਨ ਕਾਂਗਰਸ ਦੇ ਹੱਕ ਚ ਲੋਕਾਂ ਵੱਲੋਂ ਦਿੱਤਾ ਗਿਆ ਵੱਡਾ ਫ਼ੈਸਲਾ ਸਪੱਸ਼ਟ ਤੌਰ ਤੇ ਸੰਕੇਤ ਦਿੰਦਾ ਹੈ ਕਿ ਪੰਜਾਬ ਚ ਅਗਲੀ ਸਰਕਾਰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਹੀ ਬਣੇਗੀ।

Install Punjabi Akhbar App

Install
×