ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਉਦਯੋਗ ਨਿਵੇਸ਼ ਲਈ ਉਸਾਰੂ ਮਾਹੌਲ ਸਿਰਜਿਆ: ਐਮ ਪੀ ਮਨੀਸ਼ ਤਿਵਾੜੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨਿਵੇਸ਼ ਪੱਖੀ ਨੀਤੀਆਂ ਸਦਕਾ ਸੂਬੇ ਵਿਚ ਰਿਕਾਰਡ 91 ਹਜ਼ਾਰ ਕਰੋੜ ਦਾ ਨਿਵੇਸ਼ ਹੋਇਆ -ਤਿਵਾੜੀ

ਕਲਾਸ ਇੰਡੀਆ ਵੱਲੋਂ 1000ਵੀਂ ਕਰੋਪ ਟਾਈਗਰ ਜਨਰੇਸ਼ਨ-3 ਮਸ਼ੀਨ ਦੇ ਮੁਹਰਤ ਮੌਕੇ ਦਿਖਾਈ ਝੰਡੀ

ਨਿਊਯਾਰਕ/ਰੋਪੜ —ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਦੇਸ਼ ਦੀ ਤਰੱਕੀ ਵਿੱਚ ਉਦਯੋਗਾਂ ਦਾ ਅਹਿਮ ਯੋਗਦਾਨ ਹੈ ਅਤੇ ਉਦਯੋਗਾਂ ਨੂੰ ਇਸ ਲਈ ਆਪਣੀ ਜ਼ਿੰਮੇਵਾਰੀ ਨੂੰ ਤਹਿ ਦਿਲੋਂ ਨਿਭਾਉਣਾ ਚਾਹੀਦਾ ਹੈ।ਸ੍ਰੀ ਤਿਵਾੜੀ ਕਲਾਸ ਇੰਡੀਆ ਵੱਲੋਂ 1000ਵੀਂ ਕਰੋਪ ਟਾਈਗਰ ਜਨਰੇਸ਼ਨ – 3 ਮਸ਼ੀਨ ਦੀ ਲਾਂਚਿੰਗ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਰਾਮ ਕੰਨਨ ਐੱਮ.ਡੀ, ਕਿਰਪਾਲ ਸਿੰਘ ਸੀਆਨ ਡਿਪਟੀ ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਸੁਨੀਲ ਝਾ ਡਾਇਰੈਕਟਰ ਇੰਜਨੀਅਰਿੰਗ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਵਿਜੇ ਸ਼ਰਮਾ ਚੇਅਰਮੈਨ ਪਲੈਨਿੰਗ ਬੋਰਡ ਮੋਹਾਲੀ, ਸੁਮਿਤ ਕਪਲਿਸ਼ ਜਨਰਲ ਮੈਨੇਜਰ, ਜਸਬੀਰ ਸਿੰਘ ਐੱਸ.ਡੀ.ਐੱਮ ਮੋਰਿੰਡਾ ਵੀ ਮੌਜੂਦ ਸਨ।   ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਵਿਚ ਸੂਬੇ ਉਦਯੋਗ ਸਥਾਪਿਤ ਕਰਨ ਲਈ ਸਿੰਗਲ ਵਿੰਡੋ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਦੇ ਨਾਲ ਹਰ ਤਰਾਂ ਦਾ ਉਦਯੋਗ ਸੂਬੇ ਵਿਚ ਸਥਾਪਿਤ ਕਰਨ ਲਈ ਇੱਕੋ ਛੱਤ ਥੱਲੇ ਹਰ ਤਰਾਂ ਦੀਆਂ ਪ੍ਰਵਾਨਗੀਆਂ ਸਮਾਂ ਬੱਧ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਇੰਨਾਂ ਯਤਨਾਂ ਦੇ ਸਦਕਾ ਸੂਬੇ ਵਿਚ ਰਿਕਾਰਡ 91 ਹਜ਼ਸਾਰ ਕਰੋੜ ਦਾ ਨਿਵੇਸ਼ ਹੋਇਆ ਹੈ।ਹੋਰ ਤਾਂ ਹੋਰ ਬਹੁਤ ਸਾਰੇ ਉਦਮੀਆਂ ਨੂੰ ਉਦਯੋਗ ਸਥਾਪਿਤ ਕਰਨ ਲਈ ਸਾਰੀਆਂ ਪ੍ਰਵਾਨਗੀਆਂ ਆਪਲਾਈ ਕਰਨ ਦੇ 15 ਦਿਨਾਂ ਦੇ ਅੰਦਰ ਵੀ ਮਿਲੀਆਂ ਹਨ।ਇਸ ਮੌਕੇ ਤਿਵਾੜੀ ਨੇ ਖੇਤੀ ਸੁਧਾਰਾਂ ਵਿਚ ਆਧੁਨਿਕ ਤਕਨੀਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਕਿਸਾਨੀ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ੳਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਤਰੱਕੀ ਵਿੱਚ ਉਦਯੋਗਾਂ ਦਾ ਅਹਿਮ ਯੋਗਦਾਨ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ ਉਦਯੋਗਾਂ ਦੀ ਦੇਸ਼ ਪ੍ਰਤੀ ਜ਼ਿੰਮੇਵਾਰੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਾਂ ਦੀ ਤਰੱਕੀ ਵਾਸਤੇ ਵਚਨਬੱਧ ਹੈ ਅਤੇ ਉਦਯੋਗਾਂ ਨੂੰ ਸਥਾਨਕ ਲੋਕਾਂ ਦੇ ਹਿੱਤ ਵਿੱਚ ਕੰਮ ਕਰਨਾ ਚਾਹੀਦਾ ਹੈ ਅਤੇ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਉਦਯੋਗਿਕ ਵੇਸਟ ਨੂੰ ਰੀਸਾਈਕਲ ਕੀਤੇ ਜਾਣ ਦੀ ਲੋੜ ਤੇ ਵੀ ਜ਼ੋਰ ਦਿੱਤਾ, ਜੋ ਵਾਤਾਵਰਨ ਸੰਭਾਲ ਲਈ ਇੱਕ ਅਹਿਮ ਜ਼ਰੂਰਤ ਹੈ।ਇਸ ਮੌਕੇ ਕਲਾਸ ਇੰਡੀਆ ਦੇ ਸ੍ਰੀਰਾਮ ਕੰਨਨ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸ੍ਰੀ ਮਨੀਸ਼ ਤਿਵਾੜੀ ਨੇ ਕਲਾਸ ਇੰਡੀਆ ਵਲੋਂ ਮੇਕ ਇਨ ਇੰਡੀਆ ਵਿਚ ਪਾਏ ਯੋਗਦਾਨ ਲਈ ਸਰਹਾਨਾ ਵੀ ਕੀਤੀ।

Install Punjabi Akhbar App

Install
×