ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਕੋਵਿਡ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ

ਨਿਊਯਾਰਕ/ਰੂਪਨਗਰ —ਜ਼ਿਲ੍ਹਾ ਰੂਪਨਗਰ ਵਿੱਚ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਬੰਦੋਬਸਤ ਦਾ ਜਾਇਜ਼ਾ ਲੈਣ ਲਈ ਸ੍ਰੀ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ,ਸ੍ਰੀ ਆਨੰਦਪੁਰ ਸਾਹਿਬ  ਵਲੋਂ ਅੱਜ ਕੈਨਾਲ ਰੈਸਟ ਹਾਊਸ ਰੂਪਨਗਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ l ਇਸ ਮੀਟਿੰਗ ਵਿੱਚ ਸ੍ਰੀਮਤੀ ਸੋਨਾਲੀ ਗਿਰੀ ,ਡਿਪਟੀ ਕਮਿਸ਼ਨਰ ਰੂਪਨਗਰ ,ਡਾ ਅਖਿਲ ਚੌਧਰੀ ,ਐਸਐਸਪੀ , ਸ੍ਰੀ ਪਵਨ ਦੀਵਾਨ ,ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਤੋਂ ਇਲਾਵਾ ਡਾ ਦਵਿੰਦਰ ਢਾਂਡਾ ਸਿਵਲ ਸਰਜਨ  ਖ਼ਾਸ ਤੌਰ ਤੇ ਹਾਜ਼ਰ ਸਨ lਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਸ੍ਰੀ ਮਨੀਸ਼ ਤਿਵਾੜੀ ਵੱਲੋਂ ਖਾਸ ਤੌਰ ਤੇ ਜ਼ਿਲ੍ਹੇ ਵਿਚ ਕਰੋਨਾ ਦੇ ਫੈਲਾਅ ਨੂੰ ਰੋਕਣ  ਲਈ ਚਲਾਈ ਜਾ ਰਹੀ ਵੈਕਸੀਨੇਸ਼ਨ ਮੁਹਿੰਮ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ ਗਈ l ਡਿਪਟੀ ਕਮਿਸ਼ਨਰ  ਵੱਲੋਂ ਦੱਸਿਆ ਗਿਆ ਕਿ ਭਾਵੇਂ ਵੈਕਸੀਨੇਸ਼ਨ ਦੀ ਮੁਹਿੰਮ ਬੇਰੋਕ ਢੰਗ ਨਾਲ ਜਾਰੀ ਹੈ ਪਰ ਮੌਜੂਦਾ ਸਮੇਂ ਵੈਕਸੀਨ ਦੀਆਂ  ਖੁਰਾਕਾਂ ਘੱਟ ਮਿਲ ਰਹੀਆਂ ਹਨ ਜਿਸ ਤੇ ਸ੍ਰੀ ਮਨੀਸ਼ ਤਿਵਾੜੀ ਨੇ ਪ੍ਰਸ਼ਾਸਨ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਸਰਕਾਰ ਨਾਲ ਗੱਲਬਾਤ ਕਰਕੇ ਇਸ ਸਬੰਧੀ ਫੌਰੀ  ਕੋਈ ਹੱਲ ਕੱਢਣਗੇ l ਇਸ ਤੋਂ ਇਲਾਵਾ ਸ੍ਰੀ ਮਨੀਸ਼ ਤਿਵਾੜੀ ਵੱਲੋਂ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਹਸਪਤਾਲਾਂ ਵਿੱਚ ਮੌਜੂਦਾ ਸਮੇਂ ਕੋਵਿਡ  ਦੇ ਮਰੀਜ਼ਾਂ ਦੇ ਇਲਾਜ ਲਈ ਬੈੱਡਾਂ ਦੀ ਉਪਲਬਧਤਾ ਬਾਰੇ ਅਤੇ ਖਾਲੀ ਪਏ ਬੈੱਡਾਂ ਦੀ ਜਾਣਕਾਰੀ ਵੀ ਲਈ l ਪੁੱਛੇ ਜਾਣ ਤੇ ਸਿਵਲ ਸਰਜਨ ਸ੍ਰੀ ਦਵਿੰਦਰ ਢਾਂਡਾ ਨੇ ਦੱਸਿਆ ਕਿ ਹਸਪਤਾਲਾਂ ਵਿੱਚ ਮੌਜੂਦਾ ਸਮੇਂ ਆਕਸੀਜਨ ਦੀ ਸਪਲਾਈ ਸੰਤੁਸ਼ਟੀਜਨਕ ਹੈ ਪਰ ਉਹਨਾਂ ਨੇ  ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਅੱਗੇ ਇਹ ਬੇਨਤੀ ਵੀ ਕੀਤੀ ਕਿ ਜ਼ਿਲ੍ਹੇ ਵਿੱਚ ਆਪਣੇ ਆਕਸੀਜਨ ਪਲਾਂਟ ਲਾਏ ਜਾਣ ਲਈ ਸਰਕਾਰ ਕੋਲੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ l ਸਿਵਲ ਸਰਜਨ ਨੇ ਦੱਸਿਆ ਕਿ ਮੌਜੂਦਾ ਸਮੇਂ ਜਿਨ੍ਹਾਂ ਕੋਰੋਨਾ ਵਾਇਰਸ ਦੇ ਸ਼ੱਕੀ ਕੇਸਾਂ ਨੂੰ ਘਰਾਂ ਵਿੱਚ ਹੋਮ ਆਈਸੋਲੇਸ਼ਨ ਅਧੀਨ ਰੱਖਿਆ ਗਿਆ ਹੈ ਉਨ੍ਹਾਂ ਨੂੰ  ਸਿਹਤ ਮਹਿਕਮੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਫਤਿਹ ਕਿਟਾ ਘਰਾਂ ਵਿਚ ਦੇ ਕੇ ਆ ਰਹੀਆਂ ਹਨ lਸ੍ਰੀ ਮਨੀਸ਼ ਤਿਵਾੜੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਅਤੇ ਸ਼ੱਕੀ ਮਰੀਜ਼ਾਂ ਦੇ ਇਲਾਜ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ  ਸ਼ਲਾਘਾ ਕੀਤੀ ਅਤੇ ਇਹ ਭਰੋਸਾ ਵੀ ਦਿਵਾਇਆ ਕਿ ਜ਼ਿਲ੍ਹੇ ਵਿਚ ਆਕਸੀਜਨ ਦੇ ਪਲਾਂਟ ਲਾਏ ਜਾਣ ਲਈ ਅਤੇ ਕੋਵਿਡ ਵੈਕਸੀਨੇਸ਼ਨ ਦੀਆਂ ਹੋਰ ਖੁਰਾਕਾਂ ਲਿਆਉਣ ਲਈ ਉਹ ਕੇਂਦਰ ਸਰਕਾਰ  ਪੰਜਾਬ ਸਰਕਾਰ ਨਾਲ ਉਚਿਤ ਪੱਧਰ ਤੇ ਗੱਲਬਾਤ ਕਰਨਗੇ ਅਤੇ ਇਸ ਦਾ ਫੌਰੀ ਹੱਲ ਕੱਢਣਗੇ l

Install Punjabi Akhbar App

Install
×