ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਦੀਆਂ ਸਿਖਿਆਵਾਂ ਹਮੇਸ਼ਾ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ: ਐੱਮਪੀ ਤਿਵਾੜੀ

ਨਿਊਯਾਰਕ/ਰੂਪਨਗਰ —ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਦੀਆਂ ਸਿੱਖਿਆਵਾਂ ਹਮੇਸ਼ਾ ਲੋਕਾਂ ਨੂੰ ਮਾਨਵਤਾ ਦੇ ਕਲਿਆਣ ਵਾਸਤੇ ਪ੍ਰੇਰਿਤ ਕਰਦੀਆਂ ਰਹਿਣਗੀਆਂ। ਐਮ.ਪੀ ਤਿਵਾੜੀ ਦਸਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸੰਤ ਅਜੀਤ ਸਿੰਘ ਹੰਸਾਲੀ ਵਾਲੇ ਜੀ ਨੂੰ ਸਮਰਪਿਤ ਸੰਤ ਨਿਰਮਲ ਆਸ਼ਰਮ ਭਰਤਗਡ਼੍ਹ ਵਿਖੇ ਆਯੋਜਿਤ ਗੁਰਮਤਿ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਜਿੱਥੇ ਵੱਡੀ ਗਿਣਤੀ ਚ ਪਹੁੰਚੀਆਂ ਸੰਗਤਾਂ ਨੇ ਆਪਣੀ ਮੌਜੂਦਗੀ ਦਰਜ ਕਰਵਾਈ।ਐਮ.ਪੀ ਤਿਵਾੜੀ ਨੇ ਕਿਹਾ ਕਿ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਨੇ ਸਮਾਜ ਨੂੰ ਮਨੁੱਖਤਾ ਦੀ ਭਲਾਈ ਵਾਸਤੇ ਕੰਮ ਕਰਨ ਦਾ ਸੰਦੇਸ਼ ਦਿੱਤਾ ਅਤੇ ਉਨ੍ਹਾਂ ਦੀਆਂ ਸਿਖਿਆਵਾਂ ਹਮੇਸ਼ਾ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।

ਤਿਵਾੜੀ ਨੇ ਕਿਹਾ ਕਿ ਉਹ ਦਸਮ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਗੁਰਮਤਿ ਸਮਾਗਮ ਚ ਪਹੁੰਚ ਕੇ ਸੁਭਾਗਸ਼ਾਲੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਸੰਤ ਬਾਬਾ ਪਰਮਜੀਤ ਸਿੰਘ ਜੀ ਦਾ ਵੀ ਧੰਨਵਾਦ ਪ੍ਰਗਟ ਕੀਤਾ।ਜਿੱਥੇ ਹੋਰਨਾਂ ਤੋਂ ਇਲਾਵਾ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ’ ਕੰਵਰਬੀਰ ਸਿੰਘ ਸਿੱਧੂ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ ਐਸਏਐਸ ਨਗਰ’ ਹਰਚਰਨ ਸਿੰਘ ਭੁੱਲਰ ਆਈ.ਪੀ.ਐੱਸ ਵੀ ਮੌਜੂਦ ਰਹੇ।

Welcome to Punjabi Akhbar

Install Punjabi Akhbar
×
Enable Notifications    OK No thanks