ਬੱਲੋਵਾਲ ਸੌਂਖੜੀ ਵਿਖੇ ਖੇਤੀਬਾੜੀ ਲਈ ਪੰਜਾਬ ਸਰਕਾਰ ਨੇ 13.7 ਕਰੋੜ ਰੁਪਏ ਦਾ ਫੰਡ ਕੀਤਾ ਜਾਰੀ

ਐਮ.ਪੀ ਤਿਵਾੜੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ


ਨਿਊਯਾਰਕ/ਨਵਾਂ ਸ਼ਹਿਰ — ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਦੱਸਿਆ ਹੈ ਕਿ ਬਲਾਚੌਰ ਦੇ ਨੇੜੇ ਬੱਲੋਵਾਲ ਸੌਂਖੜੀ ਵਿਖੇ ਕੰਢੀ ਏਰੀਆ ਲਈ ਸਥਾਪਤ ਰਿਜਨਲ ਰਿਸਰਚ ਕੇਂਦਰ ਲਈ ਪੰਜਾਬ ਸਰਕਾਰ ਨੇ 13.7 ਕਰੋੜ ਰੁਪਏ ਦਾ ਫੰਡ ਜਾਰੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਹੁਣ ਕਾਲਜ ਦੇ ਨਿਰਮਾਣ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ।ਐਮ.ਪੀ ਤਿਵਾੜੀ ਨੇ ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਹੈ ਕਿ ਇਸ ਖੇਤੀਬਾੜੀ ਕਾਲਜ ਦੇ ਨਿਰਮਾਣ ਨਾਲ ਨਵਾਂ ਸ਼ਹਿਰ, ਰੋਪੜ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਦੀਆਂ ਲੋੜਾਂ ਪੂਰੀਆਂ ਹੋਣਗੀਆਂ, ਕਿਉਂਕਿ ਇਹ ਕੇਂਦਰ ਲੁਧਿਆਣਾ, ਚੰਡੀਗੜ੍ਹ, ਜਲੰਧਰ ਅਤੇ ਹੁਸ਼ਿਆਰਪੁਰ ਨਾਲ ਚੰਗੀ ਤਰ੍ਹਾਂ ਜੁਡ਼ਿਆ ਹੈ। ਐਮ.ਪੀ ਤਿਵਾੜੀ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਖੇਤੀਬਾਡ਼ੀ ਕਾਲਜ ਸਥਾਪਤ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਸੀ। ਖੇਤੀਬਾੜੀ ਕਾਲਜ ਚ ਚਾਰ ਸਾਲ ਅਤੇ ਛੇ ਸਾਲ ਦੀ ਡਿਗਰੀ (ਬੀ.ਐਸ.ਸੀ ਅਤੇ ਐਮ.ਐਸ.ਸੀ) ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਾਲਜ ਨਿਰਮਾਣ ਵਾਸਤੇ 13.7 ਕਰੋੜ ਰੁਪਏ ਦਾ ਫੰਡ ਜਾਰੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕਾਲਜ ਦੇ ਨਿਰਮਾਣ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ।

Install Punjabi Akhbar App

Install
×