ਗੁਰਦੁਆਰਾ ਨਾਨਕਸਰ ਠਾਠ ਈਸ਼ਰ ਦਰਬਾਰ ਮੈਨੁਰੇਵਾ ਵਿਖੇ ਅੰਮ੍ਰਿਤ ਸੰਚਾਰ 23 ਨਵੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ

ਗੁਰਦੁਆਰਾ ਨਾਨਕਸਰ ਠਾਠ ਈਸ਼ਰ ਦਰਬਾਰ ਮੈਨੁਰੇਵਾ ਵਿਖੇ ਆਉਂਦੇ 23 ਨਵੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਅੰਮ੍ਰਿਤ ਦਾ ਬਾਟਾ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ 24 ਨਵੰਬਰ ਨੂੰ ਆ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਗੁਰਗੱਦੀ ਦਿਵਸ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਵਸ ਅਤੇ ਭਾਈ ਮਤੀ ਦਾਸ, ਭਾਈ ਦਇਆਲਾ ਜੀ ਅਤੇ ਭਾਈ ਸਤੀ ਦਾਸ ਜੀ ਦੀ ਸ਼ਹੀਦੀ ਦਿਵਸ ਦੇ ਸਬੰਧ ਵਿਚ ਹਫਤਾਵਾਰੀ ਵਿਸ਼ੇਸ਼ ਦੀਵਾਨ ਸਜਣਗੇ। 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਅਖੰਠ ਪਾਠ ਆਰੰਭ ਹੋਣਗੇ ਅਤੇ 23 ਨਵੰਬਰ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ।
ਸਾਰੇ ਪ੍ਰਾਣੀਆਂ ਨੂੰ ਕੇਸੀ ਇਸ਼ਨਾਨ ਕਰਕੇ ਸਵੇਰੇ 7.30 ਵਜੇ ਗੁਰਦੁਆਰਾ ਸਾਹਿਬ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਮੁਫਤ ਭੇਟ ਕੀਤੇ ਜਾਣਗੇ।
ਕਥਾ ਜਾਰੀ: ਸੰਤ ਬਾਬਾ ਸੁਰਜੀਤ ਸਿੰਘ ਘੜੁਨਕੀ ਵਾਲਿਆਂ ਵੱਲੋਂ ਰੋਜ਼ਾਨਾ ਕਥਾ ਦੀਵਾਨ ਸ਼ਾਮ 7 ਵਜੇ ਤੋਂ ਰਾਤ 8 ਵਜੇ ਤੱਕ ਜਾਰੀ ਹਨ। ਸੰਗਤਾਂ ਨੂੰ ਲਾਹਾ ਲੈਣ ਦੀ ਅਪੀਲ ਕੀਤੀ ਗਈ ਹੈ।

Install Punjabi Akhbar App

Install
×