ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼

ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ ਦੇਸ਼ ਉਨ੍ਹਾਂ ਦਾ ਨਹੀਂ ਹੈ, ਇਹ ਬਹੁਤ ਪ੍ਰੇਸ਼ਾਨ ਕਰਨ ਵਾਲਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸਾਰਿਆ ਨੂੰ ਇਸ ਉੱਪਰ ਬੋਲਣਾ ਚਾਹੀਦਾ ਹੈ। ਦਰਅਸਲ ਲੋਕ ਬੋਲ ਰਹੇ ਹਨ ਤੇ ਹਰ ਪਾਸੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।ਹਰ ਥਾਂ ਸ਼ਾਹੀਨ ਬਾਗ ਬਣ ਰਹੀ ਹੈ, ਕਿਉਂਕਿ ਇੰਨੇ ਸਾਰੇ ਲੋਕ ਸੜਕਾਂ ਉੱਪਰ ਆ ਗਏ ਹਨ। 

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×