ਢਿੱਲਵਾਂ ਦੇ ਨੌਜਵਾਨ ਦੀ ਮਨੀਲਾ ‘ਚ ਹੱਤਿਆ

narinder-mudered

ਰੋਜ਼ੀ ਰੋਟੀ ਕਮਾਉਣ ਦੀ ਖ਼ਾਤਰ ਮਨੀਲਾ ਗਏ ਨਜ਼ਦੀਕੀ ਪਿੰਡ ਨੂਰਪੁਰ ਜੱਟਾਂ ਦੇ ਇੱਕ ਨੌਜਵਾਨ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ ਵੇਰਵੇ ਮਿਲੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਜ਼ਦੀਕੀ ਰਿਸ਼ਤੇਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਨਰਿੰਦਰਪਾਲ ਸਿੰਘ (23) ਪੁੱਤਰ ਜਸਵੰਤ ਸਿੰਘ ਵਾਸੀ ਨੂਰਪੁਰ ਜੱਟਾਂ ਕਰੀਬ ਡੇਢ ਸਾਲ ਪਹਿਲਾ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਿਆ ਸੀ ਜਿੱਥੇ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਬਾਰੇ ਉੱਥੇ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਅੱਜ 11:30 ਵਜੇ ਇਸ ਦੀ ਸੂਚਨਾ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਪਹਿਲਾਂ ਹੀ ਠੀਕ ਨਹੀਂ ਸੀ ਤੇ ਵਾਪਰੀ ਇਸ ਘਟਨਾ ਨੇ ਉਨ੍ਹਾਂ ਨੂੰ ਹੋਰ ਝੰਜੋੜ ਕੇ ਰੱਖ ਦਿੱਤਾ ਹੈ।

(ਪ੍ਰਵੀਨ ਕੁਮਾਰ)

Welcome to Punjabi Akhbar

Install Punjabi Akhbar
×