ਕਰਮਚਾਰੀ ਵੈੱਲਫੇਅਰ ਯੂਨੀਅਨ ਵਲੋਂ ਏਡੀਸੀ ਰਾਜਦੀਪ ਸਿੰਘ ਬਰਾੜ ਦਾ ਨਿੱਘਾ ਸੁਆਗਤ

ਫਰੀਦਕੋਟ :- 2004 ਬੈੱਚ ਦੇ ਪੀ.ਸੀ.ਐਸ. ਅਧਿਕਾਰੀ ਰਾਜਦੀਪ ਸਿੰਘ ਬਰਾੜ ਵਲੋਂ ਬਤੌਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਰੀਦਕੋਟ ਦਾ ਅਹੁਦਾ ਸੰਭਾਲਣ ਮੌਕੇ ਡੀ.ਸੀ ਦਫ਼ਤਰ ਕਰਮਚਾਰੀ ਵੈੱਲਫੇਅਰ ਯੂਨੀਅਨ ਫਰੀਦਕੋਟ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ। ਇਸ ਸਮੇਂ ਸੁਪਰਡੈਂਟ ਪਵਨ ਕੁਮਾਰ ਪ੍ਰਧਾਨ, ਨਰਿੰਦਰ ਸ਼ਰਮਾ, ਅਸ਼ੌਕ ਕੁਮਾਰ ਕੱਕੜ, ਮੰਗੂ ਬਾਂਸਲ ਸੀਨੀਅਰ ਮੀਤ ਪ੍ਰਧਾਨ, ਰਾਜਵਿੰਦਰ ਸਿੰਘ ਮੀਤ ਪ੍ਰਧਾਨ, ਕੁਲਦੀਪ ਸਿੰਘ, ਹਰੀਸ਼ ਚੰਦਰ, ਦਵਿੰਦਰ ਕਟਾਰੀਆ, ਬਿਮਲਾ ਦੇਵੀ, ਸੁਖਦੇਵ ਸਿੰਘ ਭੁੱਲਰ, ਮੈਡਮ ਇੰਦੂ ਬਜਾਜ, ਮੈਡਮ ਰੀਨਾ ਗਿੱਲ, ਮੈਡਮ ਸੰਦੀਪ ਕੌਰ, ਅਖਿਲ ਅਗਰਵਾਲ, ਜਗਦੀਪ ਸਿੰਘ, ਅਰੁਣ ਕੁਮਾਰ, ਕਜਨ ਕੁਮਾਰ, ਹਰਮੀਤ ਸਿੰਘ, ਰਮਨਦੀਪ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ ਡੋਡ, ਨਵਦੀਪ ਵਰਮਾ, ਦੀਪਕ ਕੁਮਾਰ, ਸੁਖਪਾਲ ਸਿੰਘ, ਅੰਕੁਸ਼ ਧਵਨ ਆਦਿ ਨੇ ਸ੍ਰ ਬਰਾੜ ਦੇ ਚੰਗੇਰੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨਾ ਦੱਸਿਆ ਕਿ ਰਾਜਦੀਪ ਸਿੰਘ ਬਰਾੜ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਤਾਇਨਾਤ ਸਨ ਅਤੇ ਉਨ੍ਹਾਂ ਨੂੰ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰਸ਼ਾਸ਼ਨਿਕ ਅਹੁਦਿਆਂ ‘ਤੇ ਕੰਮ ਕਰਨ ਦਾ ਲੰਮਾ ਤਜਰਬਾ ਹੈ। ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਲੋਕਾਂ ਨੂੰ ਸਾਫ-ਸੁਥਰਾ ਪ੍ਰਸ਼ਾਸ਼ਨ ਅਤੇ ਸਮੇਂ ਸਿਰ ਸੇਵਾਵਾਂ ਦੇਣ ਲਈ ਵਚਨਬੱਧ ਹਨ ਤੇ ਕਿਸੇ ਨੂੰ ਵੀ ਉਨ੍ਹਾਂ ਦੇ ਦਫਤਰ ਨਾਲ ਸਬੰਧਤ ਕੰਮਾਂ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਲੋਕ ਉਨ੍ਹਾਂ ਨੂੰ ਬਿਨਾਂ ਝਿਜਕ ਕਿਸੇ ਵੀ ਸਮੇਂ ਮਿਲ ਸਕਦੇ ਹਨ।

Welcome to Punjabi Akhbar

Install Punjabi Akhbar
×
Enable Notifications    OK No thanks