ਨਿਊ ਸਾਊਥ ਵੇਲਜ਼ ਵਿੱਚ ਕਰੋਨਾ ਦੇ ਨਵੇਂ 44 ਮਾਮਲੇ ਦਰਜ, ਪਾਬੰਧੀਆਂ ਵਿੱਚ ਇਜ਼ਾਫ਼ਾ

ਪ੍ਰੀਮੀਅਰ ਗਲੈਡੀਜ਼ ਬਰਜਿਕਲੀਅਨ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰਾਜ ਅੰਦਰ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ 44 ਨਵੇਂ ਮਾਮਲੇ ਦਰਜ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਕਤ ਮਾਮਲਿਆਂ ਵਿੱਚ ਜ਼ਿਆਦਾ ਤਰ ਆਈਸੋਲੇਸ਼ਨ ਵਿੱਚ ਨਹੀਂ ਹਨ ਅਤੇ ਇਸ ਨਾਲ ਕਰੋਨਾ ਦੇ ਹੋਰ ਇਨਫੈਕਸ਼ਨ ਹੋਣ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਖ਼ਤਮ ਹੋਣ ਜਾ ਰਹੇ ਲਾਕਡਾਊਨ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਕਰੋਨਾ ਦੇ ਮਾਮਲਿਆਂ ਵਿੱਚ ਠੱਲ੍ਹ ਨਹੀਂ ਪੈ ਜਾਂਦੀ, ਪਾਬੰਧੀਆਂ ਹਟਾਈਆਂ ਨਹੀਂ ਜਾ ਸਕਦੀਆਂ ਅਤੇ ਇਸ ਵਾਸਤੇ ਅੱਜ, ਕੁੱਝ ਹੀ ਸਮੇਂ ਵਿੱਚ ਨਵੇਂ ਐਲਾਨ ਵੀ ਕੀਤੇ ਜਾ ਰਹੇ ਹਨ।

Welcome to Punjabi Akhbar

Install Punjabi Akhbar
×
Enable Notifications    OK No thanks