ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਫੱਤੂਵਾਲਾ ਦੇ ਬੀ. ਐਸ. ਐਫ. ਜਵਾਨ ਦੀ ਛੱਤੀਸਗੜ੍ਹ ‘ਚ ਨਕਸਲੀ ਹਮਲੇ ਵਿਚ ਸ਼ਹੀਦ ਹੋਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਬੀਤੀ ਰਾਤ ਨਕਸਲੀਆਂ ਨੇ ਸੀਮਾ ਸੁਰੱਖਿਆ ਬਲ ਦੀ 114ਵੀਂ ਬਟਾਲੀਅਨ ਦੀ ਟੁਕੜੀ ‘ਤੇ ਹਮਲਾ ਕੀਤਾ ਸੀ, ਜਿਸ ‘ਚ ਪਿੰਡ ਦੇ ਰਹਿਣ ਵਾਲੇ ਜਵਾਨ ਮੁਖਤਿਆਰ ਸਿੰਘ ਸ਼ਹੀਦ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੁਖਤਿਆਰ ਸਿੰਘ ਦੀ ਸ਼ਹੀਦੀ ਬਾਰੇ ਸੂਚਨਾ ਫੌਜੀ ਅਧਿਕਾਰੀਆਂÎ ਨੇ ਪਰਿਵਾਰ ਨੂੰ ਦਿੱਤੀ, ਜਿਸ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।