ਵਾਰਧਾ ਯੂਨੀਵਰਸਿਟੀ ਵਿੱਚ ਨਿੰਦਰ ਘੁਗਿਆਣਵੀ ਦੀ ਨਿਯੁਕਤੀ ਦਾ ਸਵਾਗਤ

ਜੱਜ ਦੇ ਆਰਦਲੀ ਤੋਂ ਰੈਜੀਡੈਂਟ ਰਾਈਟਰ ਤੱਕ ਦਾ ਸਫਰ — ਡਾ. ਸਵਰਾਜ ਸਿੰਘ

ਪੰਜਾਬ ਦਾ ਮਸ਼ਹੂਰ ਵਾਰਤਕ ਲੇਖਕ, ਸੰਘਰਸ਼ੀ ਕਲਾਕਾਰ ਅਤੇ ਸ਼੍ਰੋਮਣੀ ਲੇਖਕ ਨਿੰਦਰ ਘੁਗਿਆਣਵੀ ਨੂੰ ਮਹਾਤਮਾ ਗਾਂਧੀ ਇੰਟਰਨੈਸ਼ਨਲ ਹਿੰਦੀ ਯੂਨੀਵਰਸਿਟੀ ਵਾਰਧਾ (ਮਹਾਰਾਸ਼ਟਰ) ਵਿਖੇ ਰੈਜੀਡੈਂਟ ਰਾਈਟਰ ਦੇ ਤੌਰ ਤੇ ਨਿਯੁਕਤ ਕਰਨ ਤੇ ਸਾਹਿਤਕਾਰਾਂ, ਬੁੱਧੀਜੀਵੀਆਂ ਤੇ ਲੇਖਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਸਬੰਧੀ ਮਾਲਵਾ ਰਿਸਰਚ ਸੈਂਟਰ ਪਟਿਆਲਾ ਗੁਰਮਤਿ ਲੋਕਧਾਰਾ ਵਿਚਾਰਮੰਚ ਅਤੇ ਸਿੱਖ ਬੁੱਧੀਜੀਵੀ ਕੌਂਸਲ ਦੇ ਨਾਲ ਜੁੜੇ ਅਨੇਕਾਂ ਵਿਦਵਾਨਾਂ ਨੇ ਆਪਣੀ ਖੁਸ਼ੀ ਪ੍ਰਗਟ ਕੀਤੀ ਹੈ।ਇਸ ਸੰਦਰਭ ਚ ਪ੍ਰੈਸ ਨੋਟ ਜਾਰੀ ਕਰਦੇ ਹੋਏ ਡਾ. ਭਗਵੰਤ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਪੰਜਾਬੀ ਲੇਖਕ ਨੂੰ ਇਸ ਇੰਟਰਨੈਸ਼ਨਲ ਯੂਨੀਵਰਸਿਟੀ ਵਿੱਚ ਅਜਿਹਾ ਉੱਚ ਅਵਸਰ ਪ੍ਰਦਾਨ ਕੀਤਾ ਗਿਆ ਹੈ। ਇਹ ਸਮੁੱਚੇ ਪੰਜਾਬੀਆਂ ਲਈ ਮਾਣ ਦੀ ਗੱਲ ਹੈ।

ਡਾ. ਸਵਰਾਜ ਸਿੰਘ ਵਿਸ਼ਵ ਚਿੰਤਕ ਨੇ ਕਿਹਾ ਕਿ ਇੱਕ ਜੱਜ ਦੇ ਅਰਦਲੀ ਤੋਂ ਆਪਣੇ ਸੰਘਰਸ਼ ਨਾਲ ਤਰੱਕੀ ਕਰਕੇ ਬੁਲੰਦੀਆਂ ਹਾਸਲ ਕੀਤੀਆਂ ਹਨ। ਡਾ. ਤੇਜਵੰਤ ਮਾਨ, ਗੁਰਨਾਮ ਸਿੰਘ, ਜਗਦੀਪ ਸਿੰਘ, ਸੰਦੀਪ ਸਿੰਘ, ਦਰਬਾਰਾ ਸਿੰਘ ਢੀਂਡਸਾ, ਚਰਨਜੀਤ ਸਿੰਘ, ਪ੍ਰੋ. ਬਲਦੇਵ ਸਿੰਘ ਬੱਲੂਆਣਾ ਨੇ ਨਿੰਦਰ ਘੁਗਿਆਣਵੀ ਨੂੰ ਮੁਬਾਰਕਬਾਦ ਦਿੱਤੀ।