ਇੱਕ ਵਾਰ ਫਿਰ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ ਪੰਜਾਬ ਸਰਕਾਰ

ਪੰਜਾਬ ਸਰਕਾਰ 26 ਜਨਵਰੀ ਨੂੰ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦਾ ਵਾਅਦਾ ਨਹੀਂ ਪੂਰਾ ਕਰ ਸਕੀ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪਟਿਆਲਾ ‘ਚ ਗਣਤੰਤਰ ਦਿਵਸ ਸਮਾਰੋਹ ‘ਚ ਸ਼ਿਰਕਤ ਕਰਨ ਮਗਰੋਂ ਸਪਸ਼ਟ ਕੀਤਾ ਹੈ ਕਿ ਅੱਜ ਨੌਜਵਾਨਾਂ ਨੂੰ ਸਮਾਰਟ ਫੋਨ ਨਹੀਂ ਮਿਲਣਗੇ। ਸਿੰਗਲਾ ਨੇ ਕਿਹਾ ਕਿ ਕੁੱਝ ਤਕਨੀਕੀ ਕਾਰਨਾਂ ਕਾਰਨ ਸਰਕਾਰ 26 ਜਨਵਰੀ ਤੱਕ ਮੋਬਾਇਲ ਫੋਨ ਨਹੀਂ ਦੇ ਸਕੀ। ਉਨ੍ਹਾਂ ਕਿਹਾ 31 ਮਾਰਚ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਮੋਬਾਇਲ ਮਿਲ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਜ਼ਰੀਏ ਜਾਣਕਾਰੀ ਦਿੱਤੀ ਸੀ 26 ਜਨਵਰੀ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×