ਉੱਤਰੀ ਕੋਰੀਆ ਨੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਕੀਤਾ ਨਸ਼ਟ

kim jong north korea

ਉੱਤਰੀ ਕੋਰੀਆ ਨੇ ਆਪਣੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕੀਤਾ ਹੈ। ਉੱਤਰੀ ਕੋਰੀਆ ਨੇ ਪ੍ਰਮਾਣੂੰ ਨਿਸ਼ਸਤੀਕਰਣ ਦੇ ਵੱਲ ਕਦਮ ਵਧਾਉਂਦਿਆਂ ਅੱਜ ਦੇਸ਼ ਦੇ ਮੱਧ ਪੁੰਗਏ-ਰੀ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕਰ ਦਿੱਤਾ। ਉੱਤਰੀ ਕੋਰੀਆ ਨੇ ਹਾਲ ਹੀ ‘ਚ ਵਾਅਦਾ ਕੀਤਾ ਸੀ ਕਿ ਉਹ ਵਿਦੇਸ਼ੀ ਮੀਡੀਆ ਦੇ ਸਾਹਮਣੇ ਪੁੰਗਏ-ਰੀ ਪਰਮਾਣੂੰ ਪ੍ਰੀਖਣ ਸਥਾਨ ਨੂੰ ਉਡਾ ਦੇਵੇਗਾ। ਇੱਥੇ ਉੱਤਰੀ ਕੋਰੀਆ ਨੇ ਕਈ ਸੁਰੰਗਾਂ ਦਾ ਨਿਰਮਾਣ ਕੀਤਾ ਹੈ। ਪੁੰਗਏ-ਰੀ ਦੇਸ਼ ਦੇ ਉੱਤਰ-ਪੂਰਬੀ ਹਿੱਸਿਆਂ ‘ਚ ਸਥਿਤ ਹੈ ਅਤੇ ਇੱਥੇ ਉੱਤਰੀ ਕੋਰੀਆ ਦੇ ਸਾਰੇ ਛੇ ਪਰਮਾਣੂੰ ਪ੍ਰੀਖਣ ਹੋਏ ਹਨ।

Install Punjabi Akhbar App

Install
×