ਐੱਨਆਰਆਈ ਭਾਈਚਾਰੇ ਨੂੰ ਆਪਣੀਆਂ ਜੜ੍ਹਾਂ ਨਾਲ ਮੁੜ ਜੋੜਨ ਵਾਲੇ ਪਵਨ ਦੀਵਾਨ ਦਾ ਕੈਨੇਡਾ ਚ’ਸਨਮਾਨ

IMG_2840 IMG_2839
ਨਿਊਯਾਰਕ / ਮਿਸੀਸਾਗਾ 1 ਅਕਤੂਬਰ ( ਰਾਜ ਗੋਗਨਾ )— ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਵੱਲੋਂ ਐੱਨਆਰਆਈ ਭਾਈਚਾਰੇ ਨੂੰ ਆਪਣੀਆਂ ਜੜ੍ਹਾਂ ਨਾਲ ਮੁੜ ਤੋਂ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੈਨੇਡਾ ਸਰਕਾਰ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ।
ਪਵਨ ਦੀਵਾਨ ਦਾ ਬਰੈਂਪਟਨ  ਦੇ ਐੱਮਪੀ ਅਮਰਜੋਤ ਸੰਧੂ ਤੇ ਮਿਸੀਸਾਗਾ ਮਾਲਟਨ ਦੇ ਐਮਪੀਪੀ ਦੀਪਕ ਆਨੰਦ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਕੈਨੇਡਾ ਸਰਕਾਰ ਵੱਲੋਂ ਪ੍ਰਸੰਸਾ ਪੱਤਰ ਵੀ ਸੌਂਪੇ ਗਏ।ਇਨ੍ਹਾਂ ਪ੍ਰਸ਼ੰਸਾ ਪੱਤਰਾਂ ਚ ਪਵਨ ਦੀਵਾਨ ਵੱਲੋਂ ਭਾਰਤ ਅਤੇ ਕੈਨੇਡਾ ਦੇ ਦੋਸਤਾਨਾ ਸੰਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਕੈਨੇਡਾ ਸਰਕਾਰ ਨੇ ਪਵਨ ਦੀਵਾਨ ਨੂੰ ਸਨਮਾਨਿਤ ਕਰਨ ਤੇ ਖੁਸ਼ੀ ਪ੍ਰਗਟਾਈ ਹੈ।
ਖਾਸ ਤੌਰ ਤੇ ਅਮਰਜੋਤ ਸੰਧੂ ਐਮਪੀਪੀ ਨੇ ਕਿਹਾ ਹੈ ਕਿ ਭਾਰਤ ਉਨ੍ਹਾਂ ਦੀ ਜਨਮ ਭੂਮੀ ਹੈ ਅਤੇ ਦੋਨਾਂ ਦੇਸ਼ਾਂ ਵਿਚਾਲੇ ਸਬੰਧ ਹੋਰ ਵੀ ਮਜ਼ਬੂਤ ਹੋਏ ਹਨ। ਉੱਥੇ ਹੀ ਦੀਪਕ ਆਨੰਦ ਐਮਪੀਪੀ ਨੇ ਕਿਹਾ ਕਿ ਉਹ ਪਵਨ ਦੀਵਾਨ ਦੇ ਉੱਦਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਤਹਿ ਦਿਲੋਂ ਸਵਾਗਤ ਕਰਦੇ ਹਨ।
ਇਸ ਮੌਕੇ ਪਵਨ ਦੀਵਾਨ ਨੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਐਨਆਰਆਈ ਭਾਈਚਾਰੇ ਨੇ ਨਾ ਸਿਰਫ਼ ਕਨੇਡਾ ਦੀ ਤਰੱਕੀ ਵਾਸਤੇ ਬਹੁਮੁੱਲਾ ਯੋਗਦਾਨ ਦਿੱਤਾ ਹੈ, ਬਲਕਿ ਪੰਜਾਬ ਦੇ ਵਿਕਾਸ ਚ ਵੀ ਉਹ ਅਹਿਮ ਹਿੱਸਾ ਪਾ ਸਕਦੇ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਨਆਰਆਈ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵਾਸਤੇ ਚੁੱਕੇ ਕਦਮਾਂ ਦਾ ਜਿਕਰ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਅਮਰਪ੍ਰੀਤ ਔਲਖ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਤੇ ਭੁਪਿੰਦਰ ਗਰੇਵਾਲ ਵੀ ਮੌਜੂਦ ਰਹੇ।

Install Punjabi Akhbar App

Install
×