ਜਗਜੀਤ ਸਿੰਘ ਬੋਬੀ ਬਰਾੜ ਸ਼੍ਰੋਮਣੀ ਅਕਾਲੀ ਦਲ ਐਨ. ਆਰ. ਆਈ. ਵਿੰਗ ਨਿਊਜੀਲੈਂਡ ਦੇ ਪ੍ਰਧਾਨ ਬਣੇ: ਮਨਪ੍ਰੀਤ ਸਿੰਘ ਬਰਾੜ ਯੂਥ ਵਿੰਗ ਦਾ ਪ੍ਰਧਾਨ

NZ PIC 1 May-1ਨਿਊਜ਼ੀਲੈਂਡ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਐਨ.ਆਰ. ਆਈ. ਵਿੰਗ ਦੇ ਸਾਬਕਾ ਪ੍ਰਧਾਨ ਜਗਜੀਤ ਸਿੰਘ ਬੌਬੀ ਬਰਾੜ ਨੂੰ ਦੁਬਾਰਾ ਨਿਊਜ਼ੀਲੈਂਡ ਦਾ ਪ੍ਰਧਾਨ ਥਾਪਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਐਨ. ਆਰ. ਆਈ. ਵਿੰਗ ਦੇ ਪ੍ਰਧਾਨ ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਕਸਬਾ ਮੁੱਦਕੀ ਦੇ ਜੰਮਪਲ ਜਗਜੀਤ ਸਿੰਘ ਬੋਬੀ ਬਰਾੜ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਵੇਖਦੇ ਹੋਏ ਦੁਬਾਰਾ ਇਹ ਜਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਪਿੰਡ ਮਿਰਜੇ ਕੇ ਦੇ ਜੰਮਪਲ ਮਨਪ੍ਰੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨਿਊਜੀਲੈਂਡ ਦਾ ਪ੍ਰਧਾਨ ਨਿਯੁਕਤ ਕੀਤਾ ਹੈ।  ਬੋਬੀ ਬਰਾੜ ਨੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਉਹ ਪਹਿਲਾਂ ਨਾਲੋਂ ਹੋਰ ਵੀ ਜਿਆਦਾ ਪੰਜਾਬੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਸਰਕਾਰ ਤੱਕ ਪੁਜਦਾ ਕਰਨਗੇ। ਇਨ੍ਹਾਂ ਦੋਵਾਂ ਨੌਜਵਾਨਾਂ ਦੀ ਹੋਈ ਨਿਯੁਕਤੀ ਉਤੇ ਨਿਊਜ਼ੀਲੈਂਡ ਵਸਦੇ ਸਾਰੇ ਅਕਾਲੀ ਵਰਕਰਾਂ ਅਤੇ ਉਨ੍ਹਾਂ ਦੇ ਦੋਸਤਾਂ ਨੇ ਵਧਾਈ ਭੇਜੀ ਹੈ।

Install Punjabi Akhbar App

Install
×