-ਨਿਊ ਸਾਊਥ ਵੇਲਜ਼- ਕਰੋਨਾ ਦੇ ਨਵੇਂ 10,954 ਮਾਮਲੇ, 19 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਨਿਊ ਸਾਊਥ ਵੇਲਜ਼ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 10,954 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 19 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ ਇਸੇ ਸਮੇਂ ਦੌਰਾਨ 1377 ਕਰੋਨਾ ਦੇ ਮਰੀਜ਼ ਦਾਖਲ ਹਨ ਜਦੋਂ ਕਿ ਇਨ੍ਹਾਂ ਵਿੱਚੋਂ 58 ਆਈ.ਸੀ.ਯੂ. ਵਿੱਚ ਹਨ।

Install Punjabi Akhbar App

Install
×