-ਨਿਊ ਸਾਊਥ ਵੇਲਜ਼- ਕਰੋਨਾ ਦੇ ਨਵੇਂ 8,690 ਮਾਮਲੇ, 9 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਨਿਊ ਸਾਊਥ ਵੇਲਜ਼ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 8,690 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 9 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 5,164 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 3,526 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ ਦੌਰਾਨ 1,173 ਕਰੋਨਾ ਪੀੜਿਤ ਦਾਖਿਲ ਹਨ ਅਤੇ ਇਨ੍ਹਾਂ ਵਿੱਚੋਂ 34 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈਣ ਵਾਲਿਆਂ ਦੀ ਦਰ 96.4% ਹੈ ਜਦੋਂ ਕਿ 16 ਸਾਲ ਤੋਂ ਵੱਧ ਉਮਰ ਵਰਗ ਵਾਲੇ ਲੋਕਾਂ ਵਿੱਚ ਦੋ ਡੋਜ਼ਾਂ ਲੈਣ ਵਾਲਿਆਂ ਦੀ ਦਰ 94.9% ਹੈ ਅਤੇ ਤਿੰਲ ਡੋਜ਼ਾਂ ਲੈਣ ਵਾਲਿਆਂ ਦੀ ਦਰ 63.5% ਹੈ।
ਰਾਜ ਭਰ ਵਿੱਚ 12-15 ਸਾਲ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈਣ ਵਾਲਿਆਂ ਦੀ ਦਰ 82.9% ਹੈ ਜਦੋਂ ਕਿ ਦੋ ਡੋਜ਼ਾਂ ਲੈਣ ਵਾਲਿਆਂ ਦੀ ਦਰ 79.3% ਹੈ।
5-11 ਸਾਲ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈਣ ਵਾਲਿਆਂ ਦੀ ਦਰ 50% ਹੈ।

Install Punjabi Akhbar App

Install
×