ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਨਿਊ ਸਾਊਥ ਵੇਲਜ਼ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 6,899 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 22 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 3,494 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 3,405 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ ਦੌਰਾਨ 1,986 ਕਰੋਨਾ ਪੀੜਿਤ ਦਾਖਿਲ ਹਨ ਅਤੇ ਇਨ੍ਹਾਂ ਵਿੱਚੋਂ 56 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈਣ ਵਾਲਿਆਂ ਦੀ ਦਰ 96.9% ਹੈ ਜਦੋਂ ਕਿ 16 ਸਾਲ ਤੋਂ ਵੱਧ ਉਮਰ ਵਰਗ ਵਾਲੇ ਲੋਕਾਂ ਵਿੱਚ ਦੋ ਡੋਜ਼ਾਂ ਲੈਣ ਵਾਲਿਆਂ ਦੀ ਦਰ 95.4% ਹੈ ਅਤੇ ਤਿੰਨ ਡੋਜ਼ਾਂ ਲੈਣ ਵਾਲਿਆਂ ਦੀ ਦਰ 69.4% ਹੈ।
ਰਾਜ ਭਰ ਵਿੱਚ 12-15 ਸਾਲ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈਣ ਵਾਲਿਆਂ ਦੀ ਦਰ 82.2% ਹੈ ਜਦੋਂ ਕਿ ਦੋ ਡੋਜ਼ਾਂ ਲੈਣ ਵਾਲਿਆਂ ਦੀ ਦਰ 78.5% ਹੈ।
5-11 ਸਾਲ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈਣ ਵਾਲਿਆਂ ਦੀ ਦਰ 49.6% ਹੈ।