ਜਿੱਥੇ ਸਮੁੱਚਾ ਆਸਟ੍ਰੇਲੀਆ ਹੀ ਨਵੇਂ ਸਾਲ ਦੀਆਂ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ, ਉਥੇ, ਅਧਿਕਾਰਿਕ ਸੂਤਰਾਂ ਮੁਤਾਬਿਕ, ਨਿਊ ਸਾਊਥ ਵੇਲਜ਼ ਰਾਜ ਵਿੱਚ ਕਰੋਨਾ ਦਾ ਕਹਿਰ ਵੀ ਜਾਰੀ ਹੈ ਅਤੇ ਬੀਤੇ 24 ਘੰਟਿਆਂ ਦੌਰਾਨ ਨਵੇਂ 12226 ਮਾਮਲੇ ਦਰਜ ਹੋਏ ਹਨ ਅਤੇ ਇਸ ਦੇ ਨਾਲ ਹੀ 1 ਮੌਤ ਦੀ ਵੀ ਸੂਚਨਾ ਜਾਰੀ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ 746 ਕਰੋਨਾ ਪੀੜਿਤ ਲੋਕ ਜ਼ੇਰੇ ਇਲਾਜ ਹਨ ਜਿਨ੍ਹਾਂ ਵਿੱਚੋਂ 63 ਆਈ.ਸੀ.ਯੂ. ਵਿੱਚ ਵੀ ਹਨ।