ਸਿਹਤ ਅਘਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਆਂਕੜਿਆਂ ਮੁਤਾਬਿਕ, ਨਿਊ ਸਾਊਥ ਵੇਲਜ਼ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ 134,411 ਪੀ.ਸੀ.ਆਰ. ਟੈਸਟ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 34,759 ਲੋਕ ਕਰੋਨਾ ਪਾਜ਼ਿਟਿਵ ਪਾਏ ਗਏ ਹਨ ਅਤੇ ਇਸ ਦੇ ਨਾਲ ਹੀ ਮੌਤਾਂ ਦਾ ਆਂਕੜਾ ਵੀ ਵਧਿਆ ਹੈ ਅਤੇ ਇਸੇ ਸਮੇਂ ਦੌਰਾਨ ਕਰੋਨਾ ਕਾਰਨ ਹੀ ਕੁੱਲ 21 ਮੌਤਾਂ ਦਰਜ ਕੀਤੀਆਂ ਗਈਆਂ ਹਨ।
ਰਾਜ ਭਰ ਦੇ ਹਸਪਤਾਲਾਂ ਵਿੱਚ ਇਸ ਸਮੇਂ 2242 ਕਰੋਨਾ ਪੀੜਿਤ ਦਾਖਿਲ ਹਨ ਅਤੇ ਜ਼ੇਰੇ ਇਲਾਜ ਹਨ ਅਤੇ 175 ਆਈ.ਸੀ.ਯੂ. ਵਿੱਚ ਵੀ ਹਨ।