-ਨਿਊ ਸਾਊਥ ਵੇਲਜ਼- ਕਰੋਨਾ ਦੇ ਆਂਕੜਿਆਂ ਵਿੱਚ ਵਾਧਾ

ਕਰੋਨਾ ਦੇ ਨਵੇਂ 24,115 ਮਾਮਲੇ, 5 ਮੌਤਾਂ ਦਰਜ

ਸੂਤਰਾਂ ਮੁਤਾਬਿਕ, ਨਿਊ ਸਾਊਥ ਵੇਲਜ਼ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 24,15 ਮਾਮਲੇ ਦਰਜ ਹੋਏ ਹਨ ਜਦੋਂ ਕਿ ਇਸ ਨਾਲ 5 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਨਵੇਂ ਦਰਜ ਹੋਏ ਮਾਮਲਿਆਂ ਵਿੱਚ 15,439 ਮਾਮਲੇ ਤਾਂ ਰੈਪਿਡ ਟੈਸਟਾਂ ਦੇ ਨਤੀਜੇ ਹਨ ਜਦੋਂ ਕਿ 8676 ਨਤੀਜੇ ਪੀ.ਸੀ.ਆਰ ਟੈਸਟਾਂ ਦੇ ਹਨ।
ਹਸਪਤਾਲਾਂ ਵਿੱਚ ਕਰੋਨਾ ਦੇ 1162 ਮਰੀਜ਼ ਭਰਤੀ ਹਨ ਜਿਨ੍ਹਾਂ ਵਿੱਚੋਂ 44 ਆਈ.ਸੀ.ਯੂ. ਵਿੱਚ ਹਨ।

Install Punjabi Akhbar App

Install
×