ਨਿਊ ਸਾਊਥ ਵੇਲਜ਼ -ਕਰੋਨਾ ਦੇ ਨਵੇਂ 16,199 ਮਾਮਲੇ ਅਤੇ 3 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਨਿਊ ਸਾਊਥ ਵੇਲਜ਼ ਵਿੱਚ ਕਰੋਨਾ ਦੇ ਨਵੇਂ 16,199 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 3 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 9,570 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 6,629 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 1,270 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 55 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।

Install Punjabi Akhbar App

Install
×