ਨਿਊ ਸਾਊਥ ਵੇਲਜ਼ -ਕਰੋਨਾ ਦੇ ਨਵੇਂ 21,494 ਮਾਮਲੇ ਅਤੇ 9 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਨਿਊ ਸਾਊਥ ਵੇਲਜ਼ ਵਿੱਚ ਕਰੋਨਾ ਦੇ ਨਵੇਂ 21,494 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਸ ਦੇ ਨਾਲ ਹੀ 9 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 15,089 ਨਤੀਜੇ ਤਾਂ ਰੈਪਿਡ ਟੈਸਟਾਂ ਦੇ ਹਨ ਜਦੋਂ ਕਿ 6,405 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਵੀ ਹਨ।
ਰਾਜ ਦੇ ਹਸਪਤਾਲਾਂ ਵਿੱਚ 1,283 ਕਰੋਨਾ ਦੇ ਮਰੀਜ਼ ਭਰਤੀ ਹਨ ਜਦੋਂ ਕਿ ਇਨ੍ਹਾਂ ਵਿੱਚੋਂ 53 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ 1 ਡੋਜ਼ ਲੈਣ ਵਾਲਿਆਂ ਦੀ ਦਰ 96% ਹੈ ਜਦੋਂ ਕਿ 2 ਡੋਜ਼ਾਂ ਲੈਣ ਵਾਲਿਆਂ ਦੀ ਦਰ 94.6% ਹੈ ਅਤੇ ਇਸ ਦੇ ਨਾਲ ਹੀ 3 ਡੋਜ਼ਾਂ ਲੈਣ ਵਾਲਿਆਂ ਦੀ ਦਰ 59.5% ਹੈ।

Install Punjabi Akhbar App

Install
×