ਨਿਊ ਸਾਊਥ ਵੇਲਜ਼ -ਕਰੋਨਾ ਵਿੱਚ ਉਛਾਲ: ਨਵੇਂ 19,183 ਮਾਮਲੇ, 12 ਮੌਤਾਂ ਦਰਜ

ਨਿਊ ਸਾਊਥ ਵੇਲਜ਼ ਵਿੱਚ ਕਰੋਨਾ ਦੇ ਨਿਤ-ਪ੍ਰਤੀ ਦਿਨ ਦੇ ਆਂਕੜਿਆਂ ਵਿੱਚ ਥੋੜ੍ਹਾ ਉਛਾਲ ਆਇਆ ਹੈ ਅਤੇ ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 19,183 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 12 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 13,062 ਮਾਮਲੇ ਤਾਂ ਰੈਪਿਡ ਟੈਸਟਾਂ ਦੇ ਨਤੀਜੇ ਹਨ ਜਦੋਂ ਕਿ 6121 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਹਨ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ ਦੌਰਾਨ 1467 ਕਰੋਨਾ ਪੀੜਿਤ ਦਾਖਿਲ (ਬੀਤੇ ਦਿਨ ਨਾਲੋਂ 50 ਦਾ ਵਾਧਾ) ਹਨ ਅਤੇ ਇਨ੍ਹਾਂ ਵਿੱਚੋਂ 56 ਆਈ.ਸੀ.ਯੂ. ਵਿੱਚ ਵੀ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ 1 ਡੋਜ਼ ਲੈਣ ਵਾਲਿਆਂ ਦੀ ਦਰ 96% ਹੈ ਜਦੋਂ ਕਿ 2 ਡੋਜ਼ਾਂ ਲੈਣ ਵਾਲਿਆਂ ਦੀ ਦਰ 94.6% ਹੈ ਅਤੇ ਇਸ ਦੇ ਨਾਲ ਹੀ 3 ਡੋਜ਼ਾਂ ਲੈਣ ਵਾਲਿਆਂ ਦੀ ਦਰ 60.4% ਹੋ ਗਈ ਹੈ।
12 ਤੋਂ 15 ਸਾਲ ਉਮਰ ਵਰਗ ਦੇ ਨਵਯੁਵਕਾਂ ਵਿੱਚ ਕਰੋਨਾ ਵੈਕਸੀਨ ਦੀ 1 ਡੋਜ਼ ਲੈਣ ਵਾਲਿਆਂ ਦੀ ਦਰ 83.4% ਹੈ ਜਦੋਂ ਕਿ 2 ਡੋਜ਼ਾਂ ਲੈਣ ਵਾਲਿਆਂ ਦੀ ਦਰ 79.5% ਹੈ ਅਤੇ ਇਸ ਦੇ ਨਾਲ ਹੀ 05 ਤੋਂ 11 ਸਾਲ ਤੱਕ ਦੇ ਬੱਚਿਆਂ ਵਿੱਚ 1 ਡੋਜ਼ ਲੈਣ ਵਾਲਿਆਂ ਦੀ ਦਰ 49.6% ਹੈ।

Install Punjabi Akhbar App

Install
×