ਨਿਊ ਸਾਊਥ ਵੇਲਜ਼ -ਕਰੋਨਾ ਦੇ ਨਵੇਂ 24,151 ਮਾਮਲੇ, 15 ਮੌਤਾਂ ਦਰਜ

ਨਿਊ ਸਾਊਥ ਵੇਲਜ਼ ਵਿੱਚ ਕਰੋਨਾ ਦੇ ਨਿਤ-ਪ੍ਰਤੀ ਦਿਨ ਦੇ ਆਂਕੜਿਆਂ ਵਿੱਚ ਹੋਰ ਵਾਧਾ ਦਰਜ ਕੀਤਾ ਗਿਆ ਹੈ ਅਤੇ ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 24,151 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 15 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 13,957 ਮਾਮਲੇ ਤਾਂ ਰੈਪਿਡ ਟੈਸਟਾਂ ਦੇ ਨਤੀਜੇ ਹਨ ਜਦੋਂ ਕਿ 10,194 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਹਨ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ ਦੌਰਾਨ 1444 ਕਰੋਨਾ ਪੀੜਿਤ ਦਾਖਿਲ ਹਨ ਅਤੇ ਇਨ੍ਹਾਂ ਵਿੱਚੋਂ 51 ਆਈ.ਸੀ.ਯੂ. ਵਿੱਚ ਵੀ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ 1 ਡੋਜ਼ ਲੈਣ ਵਾਲਿਆਂ ਦੀ ਦਰ 96% ਹੈ ਜਦੋਂ ਕਿ 2 ਡੋਜ਼ਾਂ ਲੈਣ ਵਾਲਿਆਂ ਦੀ ਦਰ 94.6% ਹੈ ਅਤੇ ਇਸ ਦੇ ਨਾਲ ਹੀ 3 ਡੋਜ਼ਾਂ ਲੈਣ ਵਾਲਿਆਂ ਦੀ ਦਰ 60.6% ਹੋ ਗਈ ਹੈ।
12 ਤੋਂ 15 ਸਾਲ ਉਮਰ ਵਰਗ ਦੇ ਨਵਯੁਵਕਾਂ ਵਿੱਚ ਕਰੋਨਾ ਵੈਕਸੀਨ ਦੀ 1 ਡੋਜ਼ ਲੈਣ ਵਾਲਿਆਂ ਦੀ ਦਰ 83.4% ਹੈ ਜਦੋਂ ਕਿ 2 ਡੋਜ਼ਾਂ ਲੈਣ ਵਾਲਿਆਂ ਦੀ ਦਰ 79.5% ਹੈ ਅਤੇ ਇਸ ਦੇ ਨਾਲ ਹੀ 05 ਤੋਂ 11 ਸਾਲ ਤੱਕ ਦੇ ਬੱਚਿਆਂ ਵਿੱਚ 1 ਡੋਜ਼ ਲੈਣ ਵਾਲਿਆਂ ਦੀ ਦਰ 49.6% ਹੈ।

Install Punjabi Akhbar App

Install
×