-ਨਿਊ ਸਾਊਥ ਵੇਲਜ਼- ਕਰੋਨਾ ਦੇ ਨਵੇਂ 15,414 ਮਾਮਲੇ, 15 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਨਿਊ ਸਾਊਥ ਵੇਲਜ਼ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 15,414 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 15 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਨਵੇਂ ਦਰਜ ਕੀਤੇ ਗਏ ਮਾਮਲਿਆਂ ਵਿੱਚ 10,311 ਮਾਮਲੇ ਤਾਂ ਰੈਪਿਡ ਟੈਸਟਾਂ ਦੇ ਨਤੀਜੇ ਹਨ ਜਦੋਂ ਕਿ 5,103 ਨਤੀਜੇ ਪੀ.ਸੀ.ਆਰ. ਟੈਸਟਾਂ ਦੇ ਹਨ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ ਦੌਰਾਨ 1,639 ਕਰੋਨਾ ਪੀੜਿਤ ਦਾਖਿਲ ਹਨ ਅਤੇ ਇਨ੍ਹਾਂ ਵਿੱਚੋਂ 72 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।
ਰਾਜ ਭਰ ਵਿੱਚ 16 ਸਾਲ ਅਤੇ ਇਸਤੋਂ ਵੱਧ ਉਮਰ ਵਰਗ ਵਿੱਚ ਕਰੋਨਾ ਵੈਕਸੀਨ ਦੀ 1 ਡੋਜ਼ ਲੈਣ ਵਾਲਿਆਂ ਦੀ ਦਰ 96.1% ਹੈ ਜਦੋਂ ਕਿ 2 ਡੋਜ਼ਾਂ ਲੈਣ ਵਾਲਿਆਂ ਦੀ ਦਰ 94.7% ਹੈ ਅਤੇ ਇਸ ਦੇ ਨਾਲ ਹੀ 3 ਡੋਜ਼ਾਂ ਲੈਣ ਵਾਲਿਆਂ ਦੀ ਦਰ 61.8% ਹੋ ਗਈ ਹੈ।
12 ਤੋਂ 15 ਸਾਲ ਉਮਰ ਵਰਗ ਦੇ ਨਵਯੁਵਕਾਂ ਵਿੱਚ ਕਰੋਨਾ ਵੈਕਸੀਨ ਦੀ 1 ਡੋਜ਼ ਲੈਣ ਵਾਲਿਆਂ ਦੀ ਦਰ 83.3% ਹੈ ਜਦੋਂ ਕਿ 2 ਡੋਜ਼ਾਂ ਲੈਣ ਵਾਲਿਆਂ ਦੀ ਦਰ 79.5% ਹੈ ਅਤੇ ਇਸ ਦੇ ਨਾਲ ਹੀ 05 ਤੋਂ 11 ਸਾਲ ਤੱਕ ਦੇ ਬੱਚਿਆਂ ਵਿੱਚ 1 ਡੋਜ਼ ਲੈਣ ਵਾਲਿਆਂ ਦੀ ਦਰ 49.9% ਹੈ।

Install Punjabi Akhbar App

Install
×